27
Feb
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਇਸ ਸਮੇਂ ਕਣਕ ਦੀ ਰੰਗ ਵਟਾ ਰਹੀ ਫਸਲ ਨੂੰ ਮੀਂਹ ਦੀ ਸਖ਼ਤ ਲੋੜ ਹੈ ਅਤੇ ਇਸ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੰਡੀਗੜ੍ਹ ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਸਾਲ ਜ਼ਿਆਦਾ ਠੰਢ ਨਾ ਪੈਣ ਕਰਕੇ ਕਣਕ ਦੀ ਫਸਲ ਨੂੰ ਗਰਮੀ ਦੀ ਮਾਰ ਕਾਰਣ ਨੁਕਸਾਨ ਪਹੁੰਚਿਆ ਹੈ ਅਤੇ ਅਜਿਹੇ ਵਿੱਚ ਮੀਂਹ ਦੀ ਸੰਭਾਵਨਾ ਕਣਕ ਅਤੇ ਹੋਰ ਫਸਲਾਂ ਲਈ ਲਾਹੇਵੰਦ ਸਿੱਧ ਹੋ ਸਕਦੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਚੰਡੀਗੜ੍ਹ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ ਅੱਜ ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ ਅਤੇ ਰੂਪਨਗਰ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਹੈ।…
