02
Oct
ਗੁਰਪ੍ਰੀਤ ਸਿੰਘ :- ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅੱਜ ਰਸਮੀ ਤੌਰ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਿਲ ਕੇ ਅਸਤੀਫਾ ਸੌਂਪ ਦਿੱਤਾ ਹੈ। ਉਪਰੰਤ ਉਨ੍ਹਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਇਸ ਮੌਕੇ ਮੀਡੀਆ ਨਾਲ ਵੀ ਗੱਲਬਾਤ ਕਰਦਿਆਂ ਕਿਹਾ ਕਿ ‘ਸਮਾਂ ਲੱਗੇਗਾ, ਪਹਿਲਾਂ ਵਾਂਗ ਨਜ਼ਰ ਆਉਣ ਲਈ’। 'ਇੱਕ ਦਿਨ ਅਹੁਦਾ ਛੱਡਣਾ ਹੀ ਪੈਂਦਾ ਹੈ' ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅੱਜ ਉਹ ਕੁਝ ਭਾਵੁਕ ਨਜ਼ਰ ਆ ਰਹੇ ਹਨ, ਕਿਉਂਕਿ ਕੱਲ੍ਹ ਤੱਕ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ ਅਤੇ ਅੱਜ ਨਹੀਂ ਹਨ, ਤਾਂ ਵੜਿੰਗ ਨੇ ਕਿਹਾ ਕਿ…
