06
May
ਗੁਰਪ੍ਰੀਤ ਸਿੰਘ :- ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਬੀਤੇ ਸਾਲ 15 ਦਸੰਬਰ 2025 ਨੂੰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਵਾਰਦਾਤ ਦੇ ਮੁੱਖ ਸ਼ੂਟਰ ਅਦਿਤਿਆ ਉਰਫ਼ ਮੱਖਣ ਕਪੂਰ ਨੂੰ ਪੰਜ ਮਹੀਨਿਆਂ ਦੀ ਫ਼ਰਾਰੀ ਤੋਂ ਬਾਅਦ ਤ੍ਰਿਪੁਰਾ ਦੇ ਅਗਰਤਾਲਾ ਤੋਂ ਕਾਬੂ ਕਰ ਲਿਆ ਹੈ। ਇਸ ਤਾਜ਼ਾ ਕਾਰਵਾਈ ਨਾਲ ਇਸ ਹਾਈ-ਪ੍ਰੋਫਾਈਲ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ ਹੁਣ 6 ਹੋ ਗਈ ਹੈ। ਪੁਲਿਸ ਦੀਆਂ ਹੁਣ ਤੱਕ ਦੀਆਂ ਕੋਸ਼ਿਸ਼ਾਂ ਸਦਕਾ ਇਸ ਮਾਮਲੇ ਦੀਆਂ ਕਈ ਪਰਤਾਂ ਖੁੱਲ੍ਹ…
