21
Feb
ਗੁਰਦਾਸਪੁਰ: ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਰਟੀ ਦਾ ਅਨੁਸ਼ਾਸਨ ਤੋੜਣ ਵਾਲਿਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਆਖ਼ਿਆ ਕਿ ਹਾਲਾਤ ਕਾਬੂ ਤੋਂ ਬਾਹਰ ਹੋਣ ਤੋਂ ਪਹਿਲਾਂ ਸਹੀ ਸਮੇਂ 'ਤੇ ਕਾਰਵਾਈ ਦੀ ਲੋੜ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਬਿਆਨ ਵਿਚ ਆਖ਼ਿਆ ਕਿ ਕੁਝ ਲੀਡਰ ਖ਼ੁਦ ਨੂੰ ਪਾਰਟੀ ਨਾਲੋਂ ਵੱਡਾ ਸਮਝਦੇ ਹਨ। ਉਨ੍ਹਾਂ ਨੇ ਪਾਰਟੀ ਲਈ ਮੁਸੀਬਤ ਪੈਦਾ ਕਰਨ ਵਾਲੇ ਅਜਿਹੇ ਲੀਡਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਾ ਵੜਿੰਗ ਦੀ ਹਮਾਇਤ ਕਰਦਿਆਂ ਆਖ਼ਿਆ ਕਿ ਹਰ ਕਾਂਗਰਸੀ ਨੂੰ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।…
