15
Oct
ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗ੍ਰਨੇਡ ਲਾਂਚਰ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਦੋਸ਼ ਲਾਇਆ ਹੈ। ਧਮਕੀ ਮਿਲਣ ਤੋਂ ਬਾਅਦ ਉਹਨਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਦਾ ਖ਼ਤਰਾ ਹੋਣ ਦਾ ਦੱਸਦੇ ਹੋਏ ਸੁਰੱਖਿਆ ਘੇਰੇ ਨੂੰ ਮਜ਼ਬੂਤ ਕਰਨ ਦੀ ਮੰਗ ਕੀਤੀ ਅਤੇ ਸੁਰੱਖਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਸੂਤਰਾਂ ਮੁਤਾਬਕ ਮੰਗਲਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ 'ਤੇ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ।…
