21
May
ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਆਪਣੇ ਵਿਵਾਦਤ ਬਿਆਨਾਂ ਲਈ ਮੁਆਫੀ ਮੰਗੀ ਅਤੇ ਪੰਜਾਬ ਵਿੱਚ ਵਧ ਰਹੇ ਧਰਮ ਪਰਿਵਰਤਨ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਸਲਾਹ ਦਿੱਤੀ ਕਿ ਉਹ ਵੀ ਆਪਣੇ ਵੱਲੋਂ ਚਲਾਈਆਂ ਗੋਲੀਆਂ ਅਤੇ ਛਬੀਲ ਦੀ ਬਦਨਾਮੀ ਦੀ ਘਟਨਾ ਲਈ ਮੁਆਫੀ ਮੰਗਣ। ਢੱਡਰੀਆਂਵਾਲੇ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੰਘ ਸਾਹਿਬਾਨ ਦੇ ਹੁਕਮ ਅਨੁਸਾਰ, ਉਹ ਨਸ਼ਿਆਂ ਦੇ ਖਾਤਮੇ ਅਤੇ ਧਰਮ ਪਰਿਵਰਤਨ ਵਰਗੇ ਗੰਭੀਰ ਮੁੱਦਿਆਂ ’ਤੇ ਚਰਚਾ ਲਈ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਪਿਛਲੇ 20…