17
Mar
ਮਾਹਿਲਪੁਰ- ਪੰਜਾਬ ਦੇ ਰਾਸ਼ਨ ਕਾਰਡ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਜਲਦੀ ਈ. ਕੇ. ਵਾਈ. ਸੀ. ਕਰਵਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਉਨ੍ਹਾਂ ਨੂੰ ਰਾਸ਼ਨ ਨਿਰਵਿਘਨ ਮਿਲਦਾ ਰਹੇ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕੌਮੀ ਸੁਰੱਖਿਆ ਐਕਟ 2013 ਤਹਿਤ ਰਾਸ਼ਨ ਹਾਸਲ ਕਰ ਰਹੇ ਸਾਰੇ ਲਾਭਪਾਤਰੀਆਂ ਲਈ 31 ਮਾਰਚ 2025 ਤੱਕ 100 ਫ਼ੀਸਦੀ ਈ. ਕੇ. ਵਾਈ. ਸੀ. ਲਾਜ਼ਮੀ ਤੌਰ ’ਤੇ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਅਜਿਹਾ ਨਾ ਕਰਨ ਵਾਲਿਆਂ ਨੂੰ ਰਾਸ਼ਨ ਮਿਲਣਾ ਬੰਦ ਹੋ ਜਾਵੇਗਾ। ਰੌੜੀ ਨੇ ਦੱਸਿਆ…