Ravneet bittu

‘ਗੱਦਾਰ’ ਦੇ ਨਾਲ-ਨਾਲ ‘ਝੂਠੇ’ ਵੀ ਹਨ ਬਿੱਟੂ’, ਰਾਜਾ ਵੜਿੰਗ ਦਾ ਰਵਨੀਤ ਬਿੱਟੂ ‘ਤੇ ਤਿੱਖਾ ਹਮਲਾ

‘ਗੱਦਾਰ’ ਦੇ ਨਾਲ-ਨਾਲ ‘ਝੂਠੇ’ ਵੀ ਹਨ ਬਿੱਟੂ’, ਰਾਜਾ ਵੜਿੰਗ ਦਾ ਰਵਨੀਤ ਬਿੱਟੂ ‘ਤੇ ਤਿੱਖਾ ਹਮਲਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਲਈ ਵਰਤੇ ਗੱਦਾਰ ਸ਼ਬਦ ਦਾ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਹੁਣ ਫਿਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਇਸ ਮੁੱਦੇ ਨੂੰ ਲੈ ਕੇ ਰਵਨੀਤ ਬਿੱਟੂ 'ਤੇ ਤਿੱਖਾ ਤੰਜ ਕੱਸਿਆ ਗਿਆ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਰਵਨੀਤ ਸਿੰਘ ਬਿੱਟੂ ਸਿਰਫ ਗੱਦਾਰ ਹੀ ਨਹੀਂ, ਸਗੋਂ ਝੂਠਾ ਵੀ ਹੈ। ਰਾਜਾ ਵੜਿੰਗ ਨੇ ਬਿੱਟੂ ਦੇ ਉਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ 'ਚ ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਉਨ੍ਹਾਂ ਨਾਲ ਸਰੀਰਕ ਲੜਾਈ ਕਰਨ ਦੀ ਗੱਲ ਕਹੀ ਸੀ। ਰਾਜਾ ਵੜਿੰਗ ਨੇ ਕਿਹਾ ਕਿ ਜਿਸ ਸਮੇਂ…
Read More
ਰਵਨੀਤ ਬਿੱਟੂ ਨੇ ਘੇਰੇ ਅਕਾਲੀ-ਕਾਂਗਰਸੀ, ਕਿਹਾ- BJP ਤਾਂ ਇਹ ਸੋਚਦੀ ਹੈ ਅੱਜ ਪੰਜਾਬ ਦਾ ਕੀ ਬਣੂ

ਰਵਨੀਤ ਬਿੱਟੂ ਨੇ ਘੇਰੇ ਅਕਾਲੀ-ਕਾਂਗਰਸੀ, ਕਿਹਾ- BJP ਤਾਂ ਇਹ ਸੋਚਦੀ ਹੈ ਅੱਜ ਪੰਜਾਬ ਦਾ ਕੀ ਬਣੂ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਕਾਲੀ-ਕਾਂਗਰਸੀਆਂ ਨੂੰ ਘੇਰਦੇ ਹੋਏ ਤਿੱਖੇ ਨਿਸ਼ਾਨੇ ਸਾਧੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਕਿਸੇ ਨੇ ਕਾਂਗਰਸ ਛੱਡੀ, ਕਿਸੇ ਨੇ ਅਕਾਲੀ ਦਲ ਛੱਡਿਆ, ਹਾਲਾਤ ਕਿਹੜਾ ਪੰਜਾਬ ਦੇ ਕਿਸੇ ਨੂੰ ਪਤਾ ਨਹੀਂ ਸਨ ਕਿ ਜਿਹੜੀ ਸਮਝ ਨਹੀਂ ਸੀ ਕਿ ਪੰਜਾਬ ਦਾ ਕੀ ਬਣਨਾ ਹੈ। ਭਾਜਪਾ ਦੇ ਲੋਕ ਆਪਣਾ ਬਣਾਉਣ ਨਾਲੋਂ ਸਭ ਤੋਂ ਪਹਿਲਾਂ ਪੰਜਾਬ ਦਾ ਸੋਚਦੇ ਹਨ ਕਿ ਪੰਜਾਬ ਦਾ ਕੀ ਬਣਾਉਣਾ ਹੈ। ਅੱਜ ਭਾਜਪਾ ਪੱਛਮੀ ਬੰਗਾਲ, ਤਾਮਿਲਨਾਡੂ ਵਿਚ  ਵੀ ਆ ਰਹੀ ਹੈ ਅਤੇ ਹੁਣ ਪੰਜਾਬ ਦੇ ਲੋਕ ਵੀ ਇਹ ਪੱਕਾ ਮਨ ਬਣਾ ਚੁੱਕੇ ਹਨ। ਪੰਜਾਬ ਵਿਚ ਜੋ ਬਲਾਕ ਸੰਮਤੀ ਅਤੇ…
Read More
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਸਦ ‘ਚ PMFME ਯੋਜਨਾ ਦਾ ਚੁੱਕਿਆ ਮੁੱਦਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਸਦ ‘ਚ PMFME ਯੋਜਨਾ ਦਾ ਚੁੱਕਿਆ ਮੁੱਦਾ

ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਵਿੱਚ ਸਵਾਲ-ਜਵਾਬ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਸਦ 'ਚ PMFME ਯੋਜਨਾ ਦਾ ਮੁੱਦਾ ਚੁੱਕਿਆ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਸਦਨ ਵਿੱਚ ਪ੍ਰਧਾਨ ਮੰਤਰੀ ਫਾਰਮਲਾਈਜੇਸ਼ਨ ਆਫ਼ ਮਾਈਕ੍ਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ਿਜ਼ (PMFME) ਯੋਜਨਾ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ 'ਵੋਕਲ ਫਾਰ ਲੋਕਲ' ਨੂੰ ਉਤਸ਼ਾਹਿਤ ਕੀਤਾ ਜਾਵੇ। ਇਹ ਯੋਜਨਾ ਛੋਟੇ ਉਦਮੀਆਂ, ਛੋਟੇ ਕਿਸਾਨਾਂ ਅਤੇ ਖਾਸ ਕਰਕੇ ਪਿੰਡਾਂ ਦੀਆਂ ਔਰਤਾਂ (ਵੂਮੈਨ) ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਵੱਡੀਆਂ ਕੰਪਨੀਆਂ ਦੇ ਉਲਟ, ਇਨ੍ਹਾਂ ਕੋਲ ਬ੍ਰਾਂਡਿੰਗ ਅਤੇ ਫੰਡਿੰਗ ਲਈ ਪੈਸਾ ਨਹੀਂ ਹੁੰਦਾ।ਯੋਜਨਾ ਦਾ ਬਜਟ ਅਤੇ…
Read More
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨੋਟਿਸ ਜਾਰੀ!

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨੋਟਿਸ ਜਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਨੰਗਲ ਟਾਊਨਸ਼ਿਪ ਕਾਲੋਨੀ ਵਿਚ ਬਿੱਟੂ ਦੇ ਨਾਂ 'ਤੇ ਅਲਾਟ ਕੀਤੇ ਗਏ ਦੋ ਮਕਾਨਾਂ 'ਤੇ ਬਿਨਾਂ ਇਜਾਜ਼ਤ ਕਬਜ਼ਾ ਰੱਖਣ ਦੇ ਦੋਸ਼ ਹੇਠ ਜਾਰੀ ਕੀਤਾ ਗਿਆ ਹੈ। ਇਹ ਮਕਾਨ ਬਿੱਟੂ ਨੂੰ ਉਦੋਂ ਅਲਾਟ ਕੀਤੇ ਗਏ ਸਨ ਜਦੋਂ ਉਹ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸਨ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ ਇਕ ਮਕਾਨ ਅੱਜ ਵੀ ਕਾਂਗਰਸ ਪਾਰਟੀ ਦੇ ਦਫ਼ਤਰ ਵਜੋਂ ਵਰਤਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਮੰਤਰੀ ਬਿੱਟੂ ਨੂੰ ਮਕਾਨ ਖਾਲੀ ਕਰਨ ਲਈ ਕਈ…
Read More
ਆਰਐਸਐਸ ਆਗੂ ਦੇ ਪੋਤੇ ਦੇ ਕਤਲ ਮਾਮਲੇ ਵਿੱਚ ਰਵਨੀਤ ਬਿੱਟੂ ਨੇ ਕਾਨੂੰਨ ਵਿਵਸਥਾ ਉਤੇ ਚੁੱਕੇ ਸਵਾਲ

ਆਰਐਸਐਸ ਆਗੂ ਦੇ ਪੋਤੇ ਦੇ ਕਤਲ ਮਾਮਲੇ ਵਿੱਚ ਰਵਨੀਤ ਬਿੱਟੂ ਨੇ ਕਾਨੂੰਨ ਵਿਵਸਥਾ ਉਤੇ ਚੁੱਕੇ ਸਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਵਿੱਚ ਆਰਐਸਐਸ ਆਗੂ ਦੇ ਪੋਤੇ ਨੂੰ ਦੋ ਅਣਪਛਾਤਿਆਂ ਨੇ ਗੋਲੀ ਮਾਰ ਦਿੱਤੀ। ਨੌਜਵਾਨ ਨਵੀਨ ਅਰੋੜਾ ਬਾਜ਼ਾਰ ਵਿੱਚ ਆਪਣੀ ਦੁਕਾਨ ਵੱਲ ਜਾ ਰਿਹਾ ਸੀ ਜਦੋਂ ਦੋ ਅਪਰਾਧੀ ਅਚਾਨਕ ਪਿੱਛੇ ਤੋਂ ਆਏ ਅਤੇ ਉਸਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਨੌਜਵਾਨ ਮੌਕੇ 'ਤੇ ਹੀ ਡਿੱਗ ਪਿਆ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਗਰੋਂ ਪਰਿਵਾਰ ਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਨਵੀਨ ਅਰੋੜਾ ਦੀ ਮੌਤ ਉਤੇ ਦੁੱਖ ਜ਼ਾਹਿਰ ਕੀਤਾ।  ਉਨ੍ਹਾਂ ਨੇ ਲਿਖਿਆ ਕਿ ਫਿਰੋਜ਼ਪੁਰ ਵਿੱਚ ਨਵੀਨ…
Read More
ਪੰਜਾਬ ’ਚ ਵੀ 2027 ਦੀ ਚੋਣਾਂ ਦੌਰਾਨ ਭਾਜਪਾ ਸਰਕਾਰ ਬਣਾਏਗੀ : ਰਵਨੀਤ ਬਿੱਟੂ

ਪੰਜਾਬ ’ਚ ਵੀ 2027 ਦੀ ਚੋਣਾਂ ਦੌਰਾਨ ਭਾਜਪਾ ਸਰਕਾਰ ਬਣਾਏਗੀ : ਰਵਨੀਤ ਬਿੱਟੂ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ’ਚ 25 ਹਜ਼ਾਰ ਕਰੋੜ ਦਾ ਬਜਟ ਰੇਲਵੇ ਲਈ ਰੱਖਿਆ ਗਿਆ ਹੈ ਜਿਸ ਵਿੱਚ ਪੰਜਾਬ ਵਿੱਚ ਹਰ ਕੋਨੇ ਤੋਂ ਚੱਲਣ ਵਾਲੀ ਸੁਪਰ ਫਾਸਟ ਟਰੇਨਾਂ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਦਾ ਕਾਇਆ-ਕਲਪ ਹੋਵੇਗਾ ਜਿਸ ਨਾਲ ਵਪਾਰੀ ਵਰਗ ਤੇ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਹ ਸ਼ਬਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦੇ ਹਲਕਾ ਇੰਚਾਰਜ ਰਕੇਸ਼ ਕੁਮਾਰ ਨੀਟੂ ਨੂੰ ਸਨਮਾਨਿਤ ਕਰਨ ਮੌਕੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਦੱਸਿਆ ਕਿ ਪਹਿਲਾਂ ਪੰਜਾਬ ਨੂੰ ਰੇਲਵੇ ਪੱਖੋਂ ਬਹੁਤ ਅਣਗੌਲਿਆਂ ਕੀਤਾ ਗਿਆ ਹੈ। ਜਿਸ ਕਾਰਨ ਦੂਜੇ ਸੂਬੇ ਬਹੁਤ ਫਾਇਦਾ ਲੈ ਜਾਂਦੇ ਸਨ।…
Read More
ਮੰਤਰੀ ਰਵਨੀਤ ਬਿੱਟੂ ਨੇ ਕੀਤਾ ਚੱਕੀ ਪੁਲ ਦਾ ਦੌਰਾ, ਮੁਰੰਮਤ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਰਵਨੀਤ ਬਿੱਟੂ ਨੇ ਕੀਤਾ ਚੱਕੀ ਪੁਲ ਦਾ ਦੌਰਾ, ਮੁਰੰਮਤ ਕਾਰਜਾਂ ਦਾ ਲਿਆ ਜਾਇਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਪਠਾਨਕੋਟ ਦੇ ਚੱਕੀ ਪੁਲ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੁਲ ਨੂੰ ਹੋਏ ਨੁਕਸਾਨ ਤੇ ਮੁਰੰਮਤ ਕਾਰਜਾਂ ਦਾ ਜਾਇਜ਼ਾ ਲਿਆ। ਰੇਲਵੇ ਦੇ ਕਈ ਸੀਨੀਅਰ ਅਧਿਕਾਰੀ ਵੀ ਉੱਥੇ ਮੌਜ਼ੂਦ ਸਨ। ਮੰਤਰੀ ਬਿੱਟੂ ਨੇ ਇਸ ਦੌਰਾਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਮੰਤਰੀ ਨੇ ਭਰੋਸਾ ਦਿੱਤਾ ਕਿ ਰੇਲਵੇ ਦਾ ਸੁਚਾਰੂ ਤੇ ਸੁਰੱਖਿਅਤ ਸੰਚਾਲਨ ਸਾਡੀ ਤਰਜ਼ੀਹ ਹੈ ਤੇ ਅਸੀਂ ਰੇਲਵੇ ਦੀ ਕੁਨੈਕਟੀਵਿਟੀ ਤੇ ਯਾਤਰੀਆਂ ਦੀਆਂ ਸੁਰੱਖਿਆ ਲਈ ਵਚਨਬੱਧ ਹਾਂ। ਦੱਸ ਦੇਈਏ ਕਿ ਬੀਤੀ ਦਿਨੀਂ ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੁਲ ਥੱਲਿਓਂ ਮਿੱਟੀ ਖਿਸਕ ਗਈ ਸੀ, ਜਿਸ ਤੋਂ ਬਾਅਦ ਪੁਲ ਬੰਦ ਕਰ ਦਿੱਤਾ ਗਿਆ…
Read More
ਭਗਵੰਤ ਮਾਨ ‘ਤੇ ਰਵਨੀਤ ਬਿੱਟੂ ਦਾ ਵੱਡਾ ਹਮਲਾ: “ਨਸ਼ਾ ਪਰੋਸਣ ਵਾਲਾ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਦੀ ਗੱਲ ਕਰਦਾ!”

ਭਗਵੰਤ ਮਾਨ ‘ਤੇ ਰਵਨੀਤ ਬਿੱਟੂ ਦਾ ਵੱਡਾ ਹਮਲਾ: “ਨਸ਼ਾ ਪਰੋਸਣ ਵਾਲਾ ਮੁੱਖ ਮੰਤਰੀ ਸਿੱਖਿਆ ਕ੍ਰਾਂਤੀ ਦੀ ਗੱਲ ਕਰਦਾ!”

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤਿੱਖੇ ਨਿਸ਼ਾਨੇ ਸਾਧੇ। ਬਿੱਟੂ ਨੇ ‘Jugnu Hazir Hai’ ਦੀ ਕਲਿੱਪ ਦਿਖਾ ਕੇ ਆਮ ਆਦਮੀ ਪਾਰਟੀ ਦੇ ਦਾਵਿਆਂ ਅਤੇ ਜਮੀਨੀ ਹਕੀਕਤ ਵਿਚਲੇ ਫਰਕ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕੀਤੀ।ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਸ਼ੇ ਨੂੰ ਲੈ ਕੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਵੇਂ ਪਰੋਸਿਆ ਗਿਆ, ਇਹ ਹਰ ਪੰਜਾਬੀ ਲਈ ਸੋਚਣ ਵਾਲੀ ਗੱਲ ਹੈ। ਬਿੱਟੂ ਨੇ ਕਿਹਾ ਕਿ ਭਾਜਪਾ ਸਰਕਾਰ ਮਜੀਠੀਆ ਉੱਤੇ ਤਾਂ ਕਾਰਵਾਈ ਕਰ…
Read More
MoS ਰਵਨੀਤ ਬਿੱਟੂ ਨੇ ਵਿਧਾਇਕ ਗਿਆਸਪੁਰਾ ‘ਤੇ ਸਾਧਿਆ ਨਿਸ਼ਾਨਾ, NOC ਮਾਮਲੇ ‘ਤੇ ਕੀਤੀ ਸਖ਼ਤ ਟਿੱਪਣੀ

MoS ਰਵਨੀਤ ਬਿੱਟੂ ਨੇ ਵਿਧਾਇਕ ਗਿਆਸਪੁਰਾ ‘ਤੇ ਸਾਧਿਆ ਨਿਸ਼ਾਨਾ, NOC ਮਾਮਲੇ ‘ਤੇ ਕੀਤੀ ਸਖ਼ਤ ਟਿੱਪਣੀ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ਵਿੱਚ ਰੇਲਵੇ ਪ੍ਰੋਜੈਕਟ ਨਾਲ ਜੁੜੇ NOC ਮਾਮਲੇ 'ਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ 'ਤੇ ਸਖ਼ਤ ਹਮਲਾ ਕੀਤਾ ਹੈ। ਬਿੱਟੂ ਨੇ ਕਿਹਾ ਕਿ ਗਿਆਸਪੁਰਾ ਜਾਣ-ਬੁੱਝ ਕੇ ਮੂਰਖਤਾ ਦਾ ਨਾਟਕ ਕਰ ਰਹੇ ਹਨ ਜਾਂ ਸੱਚਮੁੱਚ ਮੂਰਖ ਹਨ। ਇਹ ਬਿਆਨ ਇੱਕ ਰੇਲਵੇ ਪ੍ਰੋਜੈਕਟ ਲਈ ਜਾਰੀ ਕੀਤੇ ਗਏ ਕਾਗਜ਼ਾਂ ਦੀ ਪ੍ਰਮਾਣਿਕਤਾ 'ਤੇ ਸਵਾਲ ਉਠਾਉਂਦਾ ਹੈ। ਬਿੱਟੂ ਨੇ ਕਿਹਾ, "ਜਿਹੜੇ ਕਾਗਜ਼ ਨੂੰ ਤੁਸੀਂ ਗੈਰ-ਸ਼ਰਤੀ ਮਨਜ਼ੂਰੀ ਦੱਸ ਰਹੇ ਹੋ, ਉਹ 7 ਮਹੀਨੇ ਪੁਰਾਣੀ ਇੱਕ ਸ਼ਰਤੀ ਮਨਜ਼ੂਰੀ ਸੀ, ਜਿਸ ਵਿੱਚ 16 ਸ਼ਰਤਾਂ ਰੱਖੀਆਂ ਗਈਆਂ ਸਨ। ਸੰਵਿਧਾਨਿਕ ਅਤੇ ਕਾਨੂੰਨੀ ਢਾਂਚੇ ਅਨੁਸਾਰ ਇਹ ਸ਼ਰਤਾਂ ਮੰਨਣਯੋਗ ਨਹੀਂ ਸਨ, ਇਸ ਲਈ ਰੇਲਵੇ…
Read More
ਰਵਨੀਤ ਬਿੱਟੂ ਨੇ ਲੁਧਿਆਣਾ ਉਪ-ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਲਈ, ਉਮੀਦਵਾਰਾਂ ਦੀ ਚੋਣ ‘ਚ ਦੇਰੀ ਨੂੰ ਜ਼ਿੰਮੇਵਾਰ ਠਹਿਰਾਇਆ

ਰਵਨੀਤ ਬਿੱਟੂ ਨੇ ਲੁਧਿਆਣਾ ਉਪ-ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਲਈ, ਉਮੀਦਵਾਰਾਂ ਦੀ ਚੋਣ ‘ਚ ਦੇਰੀ ਨੂੰ ਜ਼ਿੰਮੇਵਾਰ ਠਹਿਰਾਇਆ

ਲੁਧਿਆਣਾ (ਨੈਸ਼ਨਲ ਟਾਈਮਜ਼) : ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਜਨਤਕ ਤੌਰ 'ਤੇ ਸਵੀਕਾਰ ਕੀਤੀ ਹੈ ਅਤੇ ਉਮੀਦਵਾਰ ਦੀ ਦੇਰ ਨਾਲ ਚੋਣ ਨੂੰ ਹਾਰ ਦਾ ਮੁੱਖ ਕਾਰਨ ਦੱਸਿਆ ਹੈ। ਬਿੱਟੂ ਨੇ ਕਿਹਾ ਕਿ ਭਾਜਪਾ ਨੇ ਚੋਣਾਂ ਤੋਂ ਸਿਰਫ਼ 14 ਦਿਨ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਸੀ, ਜਿਸ ਕਾਰਨ ਪ੍ਰਭਾਵਸ਼ਾਲੀ ਪ੍ਰਚਾਰ ਲਈ ਬਹੁਤ ਘੱਟ ਸਮਾਂ ਬਚਿਆ ਸੀ। ਸੋਸ਼ਲ ਮੀਡੀਆ 'ਤੇ, ਬਿੱਟੂ ਨੇ X (ਪਹਿਲਾਂ ਟਵਿੱਟਰ) 'ਤੇ ਪੋਸਟ ਕੀਤਾ, "ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ਅਤੇ ਸੰਜੀਵ ਅਰੋੜਾ ਜੀ ਨੂੰ ਦਿਲੋਂ ਵਧਾਈ ਦਿੰਦੇ ਹਾਂ। ਮੈਨੂੰ ਉਮੀਦ ਹੈ ਕਿ…
Read More
ਪੰਜਾਬ ਨੂੰ ਰੋਜ਼ਗਾਰ ਤੇ ਵਿਕਾਸ ਦੀ ਲੀਹ ’ਤੇ ਲਿਆਂਦਾ ਜਾਵੇਗਾ : ਬਿੱਟੂ

ਪੰਜਾਬ ਨੂੰ ਰੋਜ਼ਗਾਰ ਤੇ ਵਿਕਾਸ ਦੀ ਲੀਹ ’ਤੇ ਲਿਆਂਦਾ ਜਾਵੇਗਾ : ਬਿੱਟੂ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੱਲਬਾਤ ਕਰਦਿਆਂ ਕਿਹਾ ਕਿ 2027 ਦੇ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੰਜਾਬ ’ਚ ਸਰਕਾਰ ਬਣਨ ’ਤੇ ਨਾ ਸਿਰਫ ਕਿਸਾਨਾਂ ਲਈ ਬਹੁਤ ਵੱਡੇ ਕਦਮ ਚੁੱਕੇਗੀ ਉੱਥੇ ਕਰਜ਼ਾ ਮੁਆਫੀ ਲਈ ਕੰਮ ਵੀ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪਿੰਡਾਂ-ਸ਼ਹਿਰਾਂ ’ਚ ਅਮਨ-ਸ਼ਾਂਤੀ ਨੂੰ ਮੁੜ ਬਹਾਲ ਕਰ ਕੇ ਆਪਸੀ ਭਾਈਚਾਰਾ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ’ਚ ਭਾਜਪਾ ਦੀ ਸਰਕਾਰ ਆਵੇਗੀ ਤਾਂ ਕਰਜ਼ਾ ਮੁਆਫੀ ਦੇ ਨਾਲ-ਨਾਲ ਉਨ੍ਹਾਂ ਦੀ ਆਮਦਨ ਵਧਾਉਣ ਵਾਲੀਆਂ ਸਕੀਮਾਂ ਵੀ ਲਾਗੂ ਹੋਣਗੀਆਂ। ਬਿੱਟੂ ਨੇ ਗੈਂਗਸਟਰਵਾਦ ਖਿਲਾਫ ਵੀ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਪੰਜਾਬ ’ਚ ਗੋਲੀ ਚੱਲਣੀ ਤਾਂ ਦੂਰ ਗੈਂਗਸਟਰਾਂ ਵੱਲੋਂ…
Read More
ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ 40 ਮਿੰਟ ਦੇ ਕਰੀਬ ਚੱਲੀ ਬੈਠਕ ਵਿਚ ਸਰਹੱਦੀ ਰਾਜ ਲਈ ਪਾਣੀ ਦੀ ਕਮੀ, ਸਿੰਧੂ ਜਲ ਸਮਝੌਤੇ ਦੀ ਮੁਅੱਤਲੀ ਨਾਲ ਪੰਜਾਬ ਨੂੰ ਲਾਭ ਮਿਲਣ ਦੀਆਂ ਸੰਭਾਵਨਾਵਾਂ, ਦੋਆਬਾ ਤੇ ਮਾਝਾ ਖੇਤਰਾਂ ਲਈ ਨਹਿਰਾਂ ਦੀ ਉਸਾਰੀ ਤੇ ਲੁਧਿਆਣਾ ਪੱਛਮੀ ਹਲਕੇ ਦੀ ਅਗਾਮੀ ਜ਼ਿਮਨੀ ਚੋਣ ਬਾਰੇ ਵਿਚਾਰ ਚਰਚਾ ਕੀਤੀ ਗਈ। ਬਿੱਟੂ ਨੇ Operation Sindoor ਲਈ ਪ੍ਰਧਾਨ ਮੰਤਰੀ ਦੀ ਸ਼ਲਾਘਾ ਵੀ ਕੀਤੀ। ਪਤਾ ਲੱਗਾ ਹੈ…
Read More
ਰਵਨੀਤ ਬਿੱਟੂ ਨੂੰ ਪੰਜਾਬ ਦੇ ਪਾਣੀਆਂ ਤੇ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰਨ: AAP’MP Malvinder Kang ਦਾ ਤਿੱਖਾ ਹਮਲਾ

ਰਵਨੀਤ ਬਿੱਟੂ ਨੂੰ ਪੰਜਾਬ ਦੇ ਪਾਣੀਆਂ ਤੇ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰਨ: AAP’MP Malvinder Kang ਦਾ ਤਿੱਖਾ ਹਮਲਾ

ਨੈਸ਼ਨਲ ਟਾਈਮਜ਼ ਬਿਊਰੋ :- Punjab ਦੇ ਪਾਣੀਆਂ ਦੇ ਮੁੱਦਿਆਂ ‘ਤੇ ਭਾਜਪਾ ਸੰਸਦ ਮੈਂਬਰ Ravneet Singh Bittu ਦੇ ਹਾਲੀਆ ਬਿਆਨ ਦਾ ਜ਼ੋਰਦਾਰ ਖੰਡਨ ਕਰਦੇ ਹੋਏ, ‘ਆਪ’ ਸੰਸਦ ਮੈਂਬਰ Malvinder Singh Kang ਨੇ Punjab ਦੇ ਪਾਣੀਆਂ ਦੀ ਲਗਾਤਾਰ ਲੁੱਟ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਕੰਗ ਨੇ ਬਿੱਟੂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਦਿੱਲੀ ਵਿੱਚ ਏਅਰ ਕੰਡੀਸ਼ਨਡ ਕਮਰਿਆਂ ਵਿੱਚ ਬੈਠ ਕੇ ਪੰਜਾਬ ਦੀ “ਦਿਖਾਵਟੀ ਚਿੰਤਾ” ਕਰ ਰਹੇ ਹਨ। ਉਨ੍ਹਾਂ ਬਿੱਟੂ ਨੂੰ ਚੁਣੌਤੀ ਦਿੰਦੇ ਹੋਏ ਕਿਹਾ “ਜੇਕਰ ਤੁਸੀਂ ਸੱਚਮੁੱਚ ਪੰਜਾਬ ਅਤੇ ਇਸਦੇ ਪਾਣੀਆਂ ਬਾਰੇ ਚਿੰਤਤ ਹੋ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਖੜੋ, ਜੋ ਪੰਜਾਬ ਦੇ…
Read More
ਖਾਲਿਸਤਾਨੀ ਅੱਤਵਾਦੀ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ NIA ਦੀ ਕੀਤੀ ਤਾਰੀਫ

ਖਾਲਿਸਤਾਨੀ ਅੱਤਵਾਦੀ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ NIA ਦੀ ਕੀਤੀ ਤਾਰੀਫ

ਚੰਡੀਗੜ੍ਹ: ਖਾਲਿਸਤਾਨੀ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਪਾਸੀਆ ਨੂੰ ਅਮਰੀਕਾ ਵਿੱਚ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਨਆਈਏ (ਰਾਸ਼ਟਰੀ ਜਾਂਚ ਏਜੰਸੀ) ਦੀ ਪ੍ਰਸ਼ੰਸਾ ਕੀਤੀ ਹੈ। ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਇਸ ਅੱਤਵਾਦੀ ਬਾਰੇ ਰਵਨੀਤ ਬਿੱਟੂ ਨੇ ਕਿਹਾ ਕਿ ਐਫਬੀਆਈ ਅਤੇ ਆਈਸੀਈ ਦੀ ਮਦਦ ਨਾਲ ਅਮਰੀਕੀ ਧਰਤੀ 'ਤੇ ਲੁਕੇ ਹੋਏ ਪਾਸੀਆ ਦੀ ਗ੍ਰਿਫ਼ਤਾਰੀ ਐਨਆਈਏ ਦੀ ਪੇਸ਼ੇਵਰ ਅਤੇ ਨਿਰੰਤਰ ਜਾਂਚ…
Read More
ਮਨੋਰੰਜਨ ਕਾਲੀਆ ਦੇ ਘਰ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ, ਘਟਨਾ ਦੀ ਕੀਤੀ ਨਿੰਦਾ

ਮਨੋਰੰਜਨ ਕਾਲੀਆ ਦੇ ਘਰ ਪੁੱਜੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ, ਘਟਨਾ ਦੀ ਕੀਤੀ ਨਿੰਦਾ

ਨੈਸ਼ਨਲ ਟਾਈਮਜ਼ ਬਿਊਰੋ :- ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਮੰਗਲਵਾਰ ਸਵੇਰੇ ਕਾਲੀਆ ਦੇ ਘਰ ਪਹੁੰਚੇ। ਇਸ ਮੌਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਬਿੱਟੂ ਨੇ ਸਾਬਕਾ ਮੰਤਰੀ ਨਾਲ ਗੱਲ ਕੀਤੀ ਅਤੇ ਉਸ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਡਗਮਗਾ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਅੱਗ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸੜ ਰਿਹਾ ਹੈ ਅਤੇ ਇਸਨੂੰ ਬਚਾਉਣ ਦੀ ਜ਼ਰੂਰਤ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਦੁਆਰਾ ਚਲਾਇਆ ਜਾ ਰਿਹਾ ਹੈ ਜੋ…
Read More
“ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਏਕਨਾਥ ਸ਼ਿੰਦੇ ਬਣਨ ਜਾ ਰਹੇ” – ਰੰਧਾਵਾ

“ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਏਕਨਾਥ ਸ਼ਿੰਦੇ ਬਣਨ ਜਾ ਰਹੇ” – ਰੰਧਾਵਾ

ਨਵੀ ਦਿੱਲੀ : ਪਿੱਛਲੇ ਕੁਝ ਸਮੇਂ ਤੋਂ ਰਵਨੀਤ ਸਿੰਘ ਬਿੱਟੂ ਲਗਤਾਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿਚ ਬਣੇ ਹੋਏ ਹਨ। ਜਿਸ ਤੋਂ ਬਾਅਦ ਰਵਨੀਤ ਬਿੱਟੂ ਦੇ ਕਾਂਗਰਸ ਵਿਰੋਧੀ ਬਿਆਨ 'ਤੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦੇ ਕਿਰਦਾਰ 'ਤੇ ਸਵਾਲ ਕਰ ਦਿੱਤੇ ਹਨ। ਰਵਨੀਤ ਬਿੱਟੂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ "ਜੋ ਆਦਮੀ ਕਾਂਗਰਸ ਤੋਂ ਐਨਾ ਕੁਝ ਲੈਕੇ ਵੀ ਬਾਅਦ ਵਿਚ ਕਹੇ ਮੇਰਾ ਭਵਿੱਖ ਕਿ ਹੈ… ਮੈਂ ਉਨ੍ਹਾਂ ਨੂੰ ਕਹਾਂਗਾ ਕਿ ਜੋ ਆਪਣੇ ਪਾਸਟ ਨੂੰ ਭੁੱਲ ਜਾਂਦਾ ਹੈ ਉਸਦਾ ਭਵਿੱਖ ਰਹਿੰਦਾ ਹੀ ਨਹੀਂ। ਜੋ ਆਪਣੀ ਮਾਂ ਬੋਲੀ ਨੂੰ, ਮਾਂ ਪਾਰਟੀ ਨੂੰ ਛੱਡ ਜਾਂਦਾ ਹੈ ਉਸਦਾ ਕਿਰਦਾਰ ਵੀ ਕੋਈ ਨਹੀਂ।" ਉਨ੍ਹਾਂ…
Read More
ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਅਤੇ ਸੀਆਈਐਸਐਫ ਵਿਚਾਲੇ ਝੜਪ

ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਅਤੇ ਸੀਆਈਐਸਐਫ ਵਿਚਾਲੇ ਝੜਪ

ਚੰਡੀਗੜ੍ਹ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਵਿੱਚ ਤਾਇਨਾਤ ਚੰਡੀਗੜ੍ਹ ਪੁਲਿਸ ਅਤੇ ਸੀਆਈਐਸਐਫ ਕਰਮਚਾਰੀਆਂ ਵਿਚਕਾਰ ਉਦੋਂ ਟਕਰਾਅ ਹੋ ਗਿਆ ਜਦੋਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੇ ਸੁਰੱਖਿਆ ਕਾਫਲੇ ਨੂੰ ਰੋਕਿਆ। ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ, "ਉਹ ਮੇਰੇ ਗੰਨਮੈਨਾਂ ਅਤੇ ਪੀਐਸਓ ਨੂੰ ਮੇਰੇ ਤੋਂ ਵੱਖ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੈਨੂੰ ਨਹੀਂ ਪਤਾ ਕਿ ਉਨ੍ਹਾਂ ਦਾ ਕੀ ਇਰਾਦਾ ਸੀ… ਇਹ ਸਿੱਧੂ ਮੂਸੇਵਾਲਾ ਦੇ ਮਾਮਲੇ ਵਿੱਚ ਵਾਪਰੇ ਘਟਨਾਕ੍ਰਮ ਦੇ ਸਮਾਨ ਹੈ, ਜਿੱਥੇ ਇਸੇ ਤਰ੍ਹਾਂ ਸੁਰੱਖਿਆ ਵਾਪਸ ਲੈ ਲਈ ਗਈ ਸੀ। ਇਹ ਮੈਨੂੰ ਮੇਰੀ ਸੁਰੱਖਿਆ ਤੋਂ ਅਲੱਗ ਕਰਨ ਦੀ ਕੋਸ਼ਿਸ਼ ਵਾਂਗ ਜਾਪਦਾ ਸੀ।" https://twitter.com/ians_india/status/1892123212307128576…
Read More
ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਧਿਕਾਰ ‘ਤੇ ਉਠਾਏ ਸਵਾਲ

ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਧਿਕਾਰ ‘ਤੇ ਉਠਾਏ ਸਵਾਲ

ਚੰਡੀਗੜ੍ਹ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧਿਕਾਰ 'ਤੇ ਤਿੱਖੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਪਾਰਟੀ ਮੁਖੀ ਨੂੰ ਹੀ ਐਲਾਨ ਕਰਨਾ ਚਾਹੀਦਾ ਹੈ ਕਿ ਮੁੱਖ ਮੰਤਰੀ ਕੌਣ ਹੋਵੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ 'ਤੇ ਸਵਾਲ ਚੁੱਕਦੇ ਹੋਏ ਕਿਹਾ "ਇਹ ਕਿਸੇ ਵੀ ਪਾਰਟੀ ਦਾ ਮੁਖੀ ਹੁੰਦਾ ਹੈ ਜੋ ਐਲਾਨ ਕਰਦਾ ਹੈ ਕਿ ਮੁੱਖ ਮੰਤਰੀ ਕੌਣ ਹੋਵੇਗਾ। ਕੀ ਕੋਈ ਮੁੱਖ ਮੰਤਰੀ ਖੁਦ ਕਹਿੰਦਾ ਹੈ ਕਿ ਉਹ ਮੁੱਖ ਮੰਤਰੀ ਰਹੇਗਾ?" ਉਨ੍ਹਾਂ ਅੱਗੇ ਕਿਹਾ ਕਿ "ਜੇਕਰ ਅਰਵਿੰਦ ਕੇਜਰੀਵਾਲ ਕਹਿੰਦਾ ਹੈ ਕਿ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ ਤਾਂ ਇਹ ਸਮਝਦਾਰੀ ਵਾਲੀ ਗੱਲ ਹੋਵੇਗੀ।…
Read More
ਅਨਮੋਲ ਗਗਨ ਮਾਨ ‘ਆਪ’ ਦੀ ਮੀਟਿੰਗ ‘ਚ ਸ਼ਾਮਲ, ਰਵਨੀਤ ਬਿੱਟੂ ਬਾਰੇ ਦਿੱਤਾ ਵੱਡਾ ਬਿਆਨ

ਅਨਮੋਲ ਗਗਨ ਮਾਨ ‘ਆਪ’ ਦੀ ਮੀਟਿੰਗ ‘ਚ ਸ਼ਾਮਲ, ਰਵਨੀਤ ਬਿੱਟੂ ਬਾਰੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਦੀ 'ਆਮ ਆਦਮੀ ਪਾਰਟੀ' ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਪੂਰਥਲਾ ਹਾਊਸ ਪਹੁੰਚੀ। ਅਨਮੋਲ ਗਗਨ ਮਾਨ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ, "ਅਸੀਂ ਅਰਵਿੰਦ ਜੀ ਵੱਲੋਂ ਬੁਲਾਈ ਗਈ ਮੀਟਿੰਗ ਲਈ ਆਏ ਹਾਂ। ਪੰਜਾਬ ਵਿੱਚ ਸਰਕਾਰ ਵਧੀਆ ਕੰਮ ਕਰ ਰਹੀ ਹੈ।" ਇਸ ਦੌਰਾਨ, ਉਨ੍ਹਾਂ ਨੇ ਰਵਨੀਤ ਬਿੱਟੂ ਬਾਰੇ ਵੀ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ, "ਰਵਨੀਤ ਬਿੱਟੂ ਸਰਕਾਰ ਜਾਂ ਪਾਰਟੀ ਨਹੀਂ ਚਲਾ ਰਹੇ। ਉਹ ਸਾਡੀ ਪਾਰਟੀ ਦਾ ਹਿੱਸਾ ਨਹੀਂ ਹੈ।" https://twitter.com/ANI/status/1889205140877656468 ਇਹ ਮੀਟਿੰਗ 'ਆਪ' ਦੀ ਰਣਨੀਤੀ ਤੇ ਆਉਣ ਵਾਲੇ ਚੋਣ ਪ੍ਰਬੰਧਨ ਨੂੰ…
Read More
ਫਿਰੌਤੀ ਮਾਮਲੇ ਵਿੱਚ ਗ੍ਰਿਫ਼ਤਾਰ ਰਾਜੀਵ ਰਾਜਾ ਦੇ ਹੱਕ ਵਿੱਚ ਆਏ ਰਵਨੀਤ ਬਿੱਟੂ

ਫਿਰੌਤੀ ਮਾਮਲੇ ਵਿੱਚ ਗ੍ਰਿਫ਼ਤਾਰ ਰਾਜੀਵ ਰਾਜਾ ਦੇ ਹੱਕ ਵਿੱਚ ਆਏ ਰਵਨੀਤ ਬਿੱਟੂ

ਪੰਜਾਬ ਕਾਂਗਰਸ ਦੇ ਸਾਬਕਾ ਯੂਥ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਲੁਧਿਆਣਾ ਪੁਲਿਸ ਨੇ ਇੱਕ ਕਾਰੋਬਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਰਾਜੀਵ ਰਾਜਾ ਦੇ ਨਾਲ ਦੋ ਹੋਰ ਨੌਜਵਾਨਾਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਇਸ ਮਾਮਲੇ ਵਿੱਚ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਰਾਜੀਵ ਰਾਜਾ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨਰਾਜ਼ ਨਜ਼ਰ ਆਏ। ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਹੀ ਪਤਾ ਲੱਗ ਗਿਆ ਸੀ ਕਿ ਲੁਧਿਆਣੇ ਵਿੱਚ ਜੋ ਕੁਝ…
Read More