04
Sep
ਦੀਨਾਨਗਰ/ਡੇਰਾ ਬਾਬਾ ਨਾਨਕ/ਗੁਰਦਾਸਪੁਰ- ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫ਼ਸਲਾਂ ਤੇ ਪਸ਼ੂ ਧੰਨ ਦਾ ਬਹੁਤ…
