21
Feb
ਨਵੀਂ ਦਿੱਲੀ, ਰਾਜੀਵ ਸ਼ਰਮਾ :- ਰਾਜਧਾਨੀ ਦਿੱਲੀ 'ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਹੈ ਕਿ ਲਸ਼ਕਰ-ਏ-ਤੋਇਬਾ ਲਾਲ ਕਿਲ੍ਹੇ ਦੇ ਸਾਹਮਣੇ ਧਮਾਕੇ ਦੀ ਯੋਜਨਾ ਬਣਾ ਰਿਹਾ ਹੈ। ਇਸ ਅਲਰਟ ਤੋਂ ਬਾਅਦ ਦਿੱਲੀ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਲਾਲ ਕਿਲ੍ਹੇ ਸਮੇਤ ਮੰਦਰਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਖੁਫੀਆ ਜਾਣਕਾਰੀ ਅਨੁਸਾਰ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐਲਈਟੀ) ਰਾਜਧਾਨੀ ਵਿੱਚ IED (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਦੀ ਵਰਤੋਂ ਕਰਕੇ ਇੱਕ ਵੱਡੇ ਹਮਲੇ ਦੀ ਯੋਜਨਾ ਬਣਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ ਕਈ ਧਾਰਮਿਕ ਸਥਾਨ, ਜਿਨ੍ਹਾਂ ਵਿੱਚ ਚਾਂਦਨੀ ਚੌਕ ਨੇੜੇ ਸਥਿਤ ਮੰਦਰ ਵੀ…
