registration

ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ ਲਾਈਨਾਂ

ਅਮਰਨਾਥ ਯਾਤਰਾ 2026 ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਅੱਜ ਯਾਨੀ 15 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਰਜਿਸਟਰੇਸ਼ਨ ਦੇ ਪਹਿਲੇ ਹੀ ਦਿਨ ਵੱਖ-ਵੱਖ ਬੈਂਕਾਂ ਦੇ ਬਾਹਰ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲਿਆ। ਪੰਜਾਬ ਨੈਸ਼ਨਲ ਬੈਂਕ ਅਤੇ ਜੇਐਂਡਕੇ ਬੈਂਕ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਦੇਖੀ ਜਾ ਸਕਦੀ ਹੈ। ਯਾਤਰਾ 'ਤੇ ਜਾਣ ਦੇ ਇਛੁੱਕ ਸ਼ਰਧਾਲੂ ਜ਼ਰੂਰੀ ਦਸਤਾਵੇਜ਼ਾਂ ਨਾਲ ਰਜਿਸਟਰੇਸ਼ਨ ਫਾਰਮ ਲੈਣ ਅਤੇ ਜਮ੍ਹਾਂ ਕਰਵਾਉਣ ਲਈ ਬੈਂਕਾਂ 'ਚ ਪਹੁੰਚ ਰਹੇ ਹਨ। ਇਸ ਵਾਰ ਵੀ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਨੂੰ ਲੈ ਕੇ ਸੁਰੱਖਿਆ ਅਤੇ ਸਿਹਤ ਸਹੂਲਤਾਂ ਨੂੰ ਪ੍ਰਸ਼ਾਸਨ ਚੌਕਸ ਨਜ਼ਰ ਆ ਰਿਹਾ ਹੈ।…
Read More
ਪੰਜਾਬ ‘ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋਏ ਵੱਡੇ ਬਦਲਾਅ, ਨਵੇਂ ਹੁਕਮ ਜਾਰੀ

ਪੰਜਾਬ ‘ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋਏ ਵੱਡੇ ਬਦਲਾਅ, ਨਵੇਂ ਹੁਕਮ ਜਾਰੀ

ਜਲੰਧਰ -ਈਜ਼ੀ ਰਜਿਸਟ੍ਰੇਸ਼ਨ ਸਿਸਟਮ ’ਚ ਸਰਕਾਰ ਵੱਲੋਂ ਕੀਤਾ ਗਿਆ ਨਵਾਂ ਬਦਲਾਅ ਹੁਣ ਲਾਗੂ ਹੋ ਗਿਆ ਹੈ ਪਰ ਇਸ ਬਦਲਾਅ ਨੇ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਹੋਰ ਵਧਾ ਦਿੱਤੀਆਂ ਹਨ। ਨਵੀਂ ਵਿਵਸਥਾ ਤਹਿਤ ਹੁਣ ਸਬ-ਰਜਿਸਟ੍ਰਾਰ ਦੇ ਸਿਸਟਮ ’ਚ ਉਦੋਂ ਤੱਕ ਅਗਲੀ ਅਪੁਆਇੰਟਮੈਂਟ ਵਿਖਾਈ ਨਹੀਂ ਦੇਵੇਗੀ, ਜਦੋਂ ਤੱਕ ਪਹਿਲਾਂ ਤੋਂ ਚੱਲ ਰਹੀ ਅਪੁਆਇੰਟਮੈਂਟ ਨਾਲ ਸਬੰਧਤ ਪੂਰੀ ਪ੍ਰਕਿਰਿਆ ਕੰਪਲੀਟ ਨਹੀਂ ਹੋ ਜਾਂਦੀ। ਇਸ ਦਾ ਸਿੱਧਾ ਅਸਰ ਇਹ ਹੋਇਆ ਕਿ ਸਬ-ਰਜਿਸਟ੍ਰਾਰ ਦਫ਼ਤਰਾਂ ’ਚ ਕੰਮ ਦੀ ਰਫ਼ਤਾਰ ਅਚਾਨਕ ਬੇਹੱਦ ਹੌਲੀ ਹੋ ਗਈ ਅਤੇ ਲੋਕਾਂ ਨੂੰ ਆਪਣੇ ਨਿਰਧਾਰਿਤ ਸਮੇਂ ਦੇ ਬਾਵਜੂਦ ਕਾਫ਼ੀ ਦੇਰ ਤੱਕ ਇੰਤਜ਼ਾਰ ਕਰਨਾ ਪਿਆ। ਹੁਣ ਤੱਕ ਦੀ ਵਿਵਸਥਾ ਅਨੁਸਾਰ…
Read More