01
Jul
ਬਠਿੰਡਾ : ਪੰਜਾਬ ਸਰਕਾਰ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦੀ ਪ੍ਰਕਿਰਿਆ 48 ਘੰਟਿਆਂ ਅੰਦਰ ਮੁਕੰਮਲ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਵਸੀਕਾ ਨਵੀਸ ਅਤੇ ਵਕੀਲ ਸਾਹਿਬਾਨ ਨਾਲ ਕੀਤੀ ਗਈ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਹਾ ਕਿ ਹੁਣ ਆਮ ਲੋਕਾਂ ਨੂੰ ਦਫ਼ਤਰਾਂ ਵਿਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ…