29
May
ਸ੍ਰੀ ਅਨੰਦਪੁਰ ਸਾਹਿਬ - ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਦੇ ਇਕ ਹੋਟਲ ਗੋਲਡ ਡੋਮ ਰੈਸਟੋਰੈਂਟ ਦੇ ਆਲੇ-ਦੁਆਲੇ ਅਤੇ ਬਾਹਰਲੀਆਂ ਦੀਵਾਰਾਂ ਉੱਤੇ ਸੱਖਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸਰਬੱਤ ਦਾ ਭਲਾ ਗਰੁੱਪ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤੇ ਗਏ ਸਾਂਝੇ ਯਤਨਾਂ ਨਾਲ ਉਤਾਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਇਹ ਗਰੁੱਪ ਸਾਉਦੀ ਅਰਬ ਵਿੱਚ ਬੀਤੇ 6 ਸਾਲਾਂ ਤੋਂ ਪੰਜਾਬ ਦੇ ਨੌਜਵਾਨਾਂ ਵੱਲੋਂ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕੰਮ ਕਰ ਰਿਹਾ ਹੈ, ਜਿਸ ਤਹਿਤ ਹੁਣ…
