rescue operation

ਲੋਕਬੰਧੂ ਹਸਪਤਾਲ ਅਗਨੀ ਕਾਂਡ: 1 ਮਰੀਜ਼ ਦੀ ਮੌਤ, 200 ਤੋਂ ਵੱਧ ਮਰੀਜ਼ ਦੂਜੇ ਹਸਪਤਾਲਾਂ ‘ਚ ਸ਼ਿਫਟ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਲੋਕਬੰਧੂ ਹਸਪਤਾਲ ਵਿੱਚ ਸੋਮਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ ਹਸਪਤਾਲ 'ਚ ਹਫੜਾ-ਦਫੜੀ ਮੱਚ ਗਈ। ਘਟਨਾ ਤੋਂ ਬਾਅਦ ਲੋਕ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਬਚਾਉਣ ਲਈ ਇਕੱਠੇ ਹੋ ਗਏ। ਸਾਰੇ ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਬਾਹਰ ਕੱਢਣ ਲਈ ਸੇਵਾਦਾਰਾਂ, ਸਿਹਤ ਕਰਮਚਾਰੀਆਂ, ਪੁਲਸ ਅਤੇ ਫਾਇਰ ਬ੍ਰਿਗੇਡ ਵਾਲਿਆਂ ਨੇ ਸਖ਼ਤ ਮਿਹਨਤ ਕੀਤੀ। ਇਸ ਦੌਰਾਨ ਅੱਗ ਨੂੰ ਹੋਰ ਖ਼ਤਰਨਾਕ ਹੁੰਦਾ ਦੇਖ ਕੇ ਲੋਕ ਘਬਰਾ ਗਏ। ਅੱਗ ਲੱਗਣ ਦੀ ਘਟਨਾ ਵਿੱਚ 1 ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਅੱਗ ਨੂੰ ਫੈਲਣ ਤੋਂ ਰੋਕਣ ਲਈ ਹਸਪਤਾਲ ਦੇ ਅਹਾਤੇ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ। ਲੋਕ…
Read More
ਪੁਣੇ ਦੀ ਰਿਹਾਇਸ਼ੀ ਇਮਾਰਤ ‘ਚ ਲੱਗੀ ਅੱਗ, 2 ਜ਼ਖਮੀ

ਪੁਣੇ ਦੀ ਰਿਹਾਇਸ਼ੀ ਇਮਾਰਤ ‘ਚ ਲੱਗੀ ਅੱਗ, 2 ਜ਼ਖਮੀ

ਪੁਣੇ (ਨੈਸ਼ਨਲ ਟਾਈਮਜ਼): ਪੁਣੇ ਦੇ ਕੋਂਡਵਾ ਇਲਾਕੇ ਵਿੱਚ NIBM ਰੋਡ 'ਤੇ ਸਥਿਤ ਇੱਕ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਸੋਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 4 ਟੈਂਡਰ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ। https://twitter.com/ANI/status/1888557189251682563 ਪੁਣੇ ਫਾਇਰ ਵਿਭਾਗ ਮੁਤਾਬਕ, ਇਸ ਹਾਦਸੇ ਵਿੱਚ 2 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਪੱਕੀ ਜਾਣਕਾਰੀ ਨਹੀਂ ਮਿਲੀ। ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਵੇਰਵੇ ਜਲਦੀ ਸਾਹਮਣੇ ਆ ਸਕਦੇ ਹਨ।
Read More