19
Feb
ਹੁਸ਼ਿਆਰਪੁਰ - ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਹਰਜਿੰਦਰ ਸਿੰਘ ਧਾਮੀ ਨਾਲ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ। ਮੁਲਾਕਾਤ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਵੱਡਾ ਬਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮਾਂ 'ਤੇ ਅੱਜ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਦਾ ਇਕ ਵਫ਼ਦ ਮਿਲਣ ਪਹੁੰਚਿਆ ਸੀ। ਇਸ ਦੌਰਾਨ ਉਨ੍ਹਾਂ ਹਰਜਿੰਦਰ ਸਿੰਘ ਧਾਮੀ ਦੇ ਘਰ ਪਰਮਾਤਮਾ ਵੱਲੋਂ ਪੋਤਰੇ ਦੀ ਦਾਤ ਬਖ਼ਸ਼ਣ 'ਤੇ ਪਰਿਵਾਰ ਨੂੰ ਵਧਾਈ ਵੀ ਦਿੱਤੀ ਗਈ। ਮੀਡੀਆ ਨਾਲ ਗੱਲਬਾਤ…