Restrictions

ਮੋਗਾ ‘ਚ ਲਾਗੂ ਹੋਈਆਂ ਸਖ਼ਤ ਪਾਬੰਦੀਆਂ, ਹੁਕਮਾਂ ਦੀ ਉਲੰਘਣਾ ਕੀਤੀ ਤਾਂ ਹੋਵੇਗੀ ਕਾਰਵਾਈ

ਮੋਗਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਗਸਤ, 2025 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ 'ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ…
Read More

ਪੰਜਾਬ ‘ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ

ਫਰੀਦਕੋਟ- ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 16 ਅਗਸਤ 2025 ਤੱਕ ਲਾਗੂ ਰਹਿਣਗੇ।  ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਅੰਦਰ ਕਿਸੇ ਤਰ੍ਹਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜ਼ਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜ਼ਿਲ੍ਹਾ ਫਰੀਦਕੋਟ…
Read More
ਭਾਰਤ-ਪਾਕਿ ਸੀਜ਼ਫਾਇਰ ਮਗਰੋਂ ਵੀ ਪੰਜਾਬ ਦੇ ਇਸ ਜ਼ਿਲ੍ਹੇ ‘ਚ ਪਾਬੰਦੀਆਂ ਲਾਗੂ! DC ਨੇ ਜਾਰੀ ਕੀਤੇ ਹੁਕਮ

ਭਾਰਤ-ਪਾਕਿ ਸੀਜ਼ਫਾਇਰ ਮਗਰੋਂ ਵੀ ਪੰਜਾਬ ਦੇ ਇਸ ਜ਼ਿਲ੍ਹੇ ‘ਚ ਪਾਬੰਦੀਆਂ ਲਾਗੂ! DC ਨੇ ਜਾਰੀ ਕੀਤੇ ਹੁਕਮ

ਜਲੰਧਰ - ਭਾਰਤ-ਪਾਕਿਸਤਾਨ ਵਿਚਾਲੇ ਸ਼ਨੀਵਾਰ ਸ਼ਾਮ ਨੂੰ ਸ਼ੀਜ਼ਫਾਇਰ ਕਰ ਦਿੱਤੀ ਗਈ ਹੈ। ਉਥੇ ਹੀ ਸੀਜ਼ਫਾਇਰ ਤੋਂ ਬਾਅਦ ਵੀ ਜਲੰਧਰ ਜ਼ਿਲ੍ਹੇ ਵਿਚ ਅਜੇ ਵੀ ਕੁਝ ਪਾਬੰਦੀਆਂ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਜਲੰਧਰ 'ਚ ਸਭ ਕੁਝ ਠੀਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ ਅਤੇ ਕੰਮ ਆਮ ਵਾਂਗ ਸ਼ੁਰੂ ਹੋ ਸਕਦਾ ਹੈ। ਫ਼ੌਜ ਲਗਾਤਾਰ ਚੌਕਸ ਹੈ। ਉਨ੍ਹਾਂ ਕਿਹਾ ਹੈ ਕਿ ਫਿਰ ਵੀ ਪੂਰੀ ਤਰ੍ਹਾਂ ਸਾਵਧਾਨ ਰਹਿਣ ਦੀ ਲੋੜ ਹੈ। ਡੀ. ਸੀ. ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ ਕਿ ਪਟਾਕੇ ਚਲਾਉਣ,…
Read More