Return

ISS ‘ਤੇ 18 ਦਿਨ ਬਿਤਾਉਣ ਮਗਰੋਂ ਧਰਤੀ ‘ਤੇ ਵਾਪਸ ਆਏ ਸ਼ੁਭਾਂਸ਼ੂ ਐਂਡ ਕੰਪਨੀ

25 ਜੂਨ ਨੂੰ ਅਮਰੀਕਾ ਦੇ ਫਲੌਰਿਡਾ ਤੋਂ ਉਡਾਣ ਭਰ ਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ 'ਤੇ ਜਾਣ ਵਾਲੇ ਪਹਿਲੇ ਭਾਰਤੀ ਸ਼ੁਭਾਂਸ਼ੂ ਸ਼ੁਕਲਾ ਸਣੇ ਬਾਕੀ ਪੁਲਾੜ ਯਾਤਰੀਆਂ ਦੀ ਧਰਤੀ 'ਤੇ ਵਾਪਸੀ ਹੋ ਗਈ ਹੈ। ਕਰੀਬ 18 ਦਿਨ ਉੱਥੇ ਬਿਤਾਉਣ ਤੋਂ ਬਾਅਦ ਐਕਸੀਓਮ-4 ਮਿਸ਼ਨ ਤਹਿਤ ਡ੍ਰੈਗਨ ਸਪੇਸਕ੍ਰਾਫਟ ਇਨ੍ਹਾਂ ਯਾਤਰੀਆਂ ਨੂੰ ਲੈ ਕੇ ਪ੍ਰਸ਼ਾਂਤ ਮਹਾਸਾਗਰ 'ਚ ਉਤਰ ਚੁੱਕਾ ਹੈ, ਜਿਨ੍ਹਾਂ ਨੂੰ ਜ਼ਮੀਨ 'ਤੇ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।  ਸ਼ੁਭਾਂਸ਼ੂ ਸ਼ੁਕਲਾ ਦੇ ਨਾਲ, ਇਸ ਮਿਸ਼ਨ ਵਿੱਚ ਪੈਗੀ ਵਿਟਸਨ, ਸਲਾਵੋਜ ਉਜ਼ਨਾਂਸਕੀ-ਵਿਸਨੀਵਸਕੀ ਅਤੇ ਟਿਬੋਰ ਕਾਪੂ ਸ਼ਾਮਲ ਸਨ। ਚਾਰ ਮੈਂਬਰੀ ਚਾਲਕ ਦਲ ਨੇ ਧਰਤੀ ਤੋਂ ਲਗਭਗ 250 ਮੀਲ ਦੂਰ ਸਥਿਤ ਅੰਤਰਰਾਸ਼ਟਰੀ ਸਪੇਸ ਸਟੇਸ਼ਨ 'ਤੇ 230 ਤੋਂ ਜ਼ਿਆਦਾ…
Read More
ਜਹਾਜ਼ ਹਾਦਸਾ: DNA ਮੈਚਿੰਗ ਰਾਹੀਂ 220 ਮ੍ਰਿਤਕਾਂ ਦੀ ਪਛਾਣ, 202 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੀਆਂ

ਜਹਾਜ਼ ਹਾਦਸਾ: DNA ਮੈਚਿੰਗ ਰਾਹੀਂ 220 ਮ੍ਰਿਤਕਾਂ ਦੀ ਪਛਾਣ, 202 ਲੋਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਅਹਿਮਦਾਬਾਦ ਵਿਚ ਵਾਪਰੇ ਜਹਾਜ਼ ਹਾਦਸੇ ਨੂੰ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਹੁਣ ਤੱਕ ਡੀਐੱਨਏ ਮੈਚਿੰਗ ਰਾਹੀਂ 220 ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਇਸ ਦੇ ਨਾਲ ਹੀ 202 ਲੋਕਾਂ ਦੀਆਂ ਲਾਸ਼ਾਂ ਪਛਾਣ ਹੋਣ ਮਗਰੋਂ ਉਹਨਾਂ ਦੇ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਗੁਜਰਾਤ ਸਰਕਾਰ ਦੇ ਇਕ ਮੰਤਰੀ ਨੇ ਇਸ ਸਬੰਧੀ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ। ਇਸ ਹਾਦਸੇ ਵਿਚ 270 ਲੋਕਾਂ ਦੀ ਮੌਤ ਹੋਈ ਸੀ। ਦੱਸ ਦੇਈਏ ਕਿ ਏਅਰ ਇੰਡੀਆ ਦਾ ਬੋਇੰਗ787-8 ਡ੍ਰੀਮਲਾਈਨਰ ਜਹਾਜ਼ 12 ਜੂਨ ਨੂੰ ਦੁਪਹਿਰ 1.39 ਵਜੇ ਸਰਕਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ…
Read More
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਵਾਪਸ ਪਰਤੇ, ਸਾਊਦੀ ਦੌਰਾ ਅਧੂਰਾ ਛੱਡ ਕੇ ਤੁਰੰਤ ਦਿੱਲੀ ਆਏ

ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਵਾਪਸ ਪਰਤੇ, ਸਾਊਦੀ ਦੌਰਾ ਅਧੂਰਾ ਛੱਡ ਕੇ ਤੁਰੰਤ ਦਿੱਲੀ ਆਏ

ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਸਾਊਦੀ ਅਰਬ ਦਾ ਦੋ ਦਿਨਾਂ ਦੌਰਾ ਅਧੂਰਾ ਛੱਡ ਦਿੱਤਾ ਅਤੇ ਬੁੱਧਵਾਰ ਸਵੇਰੇ ਨਵੀਂ ਦਿੱਲੀ ਵਾਪਸ ਆ ਗਏ। ਮੋਦੀ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ ‘ਤੇ ਜੇਦਾਹ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਭਾਰਤ-ਸਾਊਦੀ ਰਣਨੀਤਕ ਭਾਈਵਾਲੀ ਪ੍ਰੀਸ਼ਦ ਦੀ ਮੀਟਿੰਗ ਵਿੱਚ ਹਿੱਸਾ ਲਿਆ। ਸਰਕਾਰੀ ਸੂਤਰਾਂ ਮੁਤਾਬਕ, ਮੋਦੀ ਦਾ ਬੁੱਧਵਾਰ ਰਾਤ ਨੂੰ ਵਾਪਸੀ ਦਾ ਕਾਰਜਕ੍ਰਮ ਸੀ ਪਰ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਰਾਤ ਦਾ ਅਧਿਕਾਰਤ ਖਾਣਾ ਵੀ ਰੱਦ ਕਰ ਦਿੱਤਾ ਅਤੇ ਮੰਗਲਵਾਰ ਨੂੰ ਹੀ ਜੇਦਾਹ ਤੋਂ ਭਾਰਤ ਲਈ ਰਵਾਨਾ ਹੋ ਗਏ। ਦੌਰਾਨੀ ਗੱਲਬਾਤ…
Read More
ਵਿਦੇਸ਼ਾਂ ਤੋਂ ਪੜ੍ਹ ਕੇ ਆਉਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ; UGC ਨੇ ਜਾਰੀ ਕੀਤੇ ਨਵੇਂ ਆਦੇਸ਼

ਵਿਦੇਸ਼ਾਂ ਤੋਂ ਪੜ੍ਹ ਕੇ ਆਉਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ; UGC ਨੇ ਜਾਰੀ ਕੀਤੇ ਨਵੇਂ ਆਦੇਸ਼

ਨਵੀਂ ਦਿੱਲੀ- ਵਿਦੇਸ਼ਾਂ ਤੋਂ ਪੜ੍ਹਾਈ ਕਰ ਕੇ ਵਾਪਸ ਆਉਣ ਵਾਲੇ ਵਿਦਿਆਰਥੀਆਂ ਲਈ ਇਕ ਅਹਿਮ ਐਲਾਨ ਕਰਦਿਆਂ ਯੂ.ਜੀ.ਸੀ. ਨੇ ਕਿਹਾ ਹੈ ਕਿ ਵਿਦੇਸ਼ਾਂ ਤੋਂ ਪੜ੍ਹਾਈ ਕਰ ਕੇ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਦੀ ਹੁਣ ਪਹਿਲਾਂ ਜਾਂਚ ਕੀਤੀ ਜਾਵੇਗੀ, ਫਿਰ ਹੀ ਉਨ੍ਹਾਂ ਨੂੰ ਮਾਨਤਾ ਦਿੱਤੀ ਜਾਵੇਗੀ।  ਇਸ ਪ੍ਰਕਿਰਿਆ ਲਈ ਕਮਿਸ਼ਨ ਵੱਲੋਂ ਇਕ ਪਾਰਦਰਸ਼ੀ ਸਿਸਟਮ ਤਿਆਰ ਕੀਤਾ ਜਾਵੇਗਾ। ਯੂ.ਜੀ.ਸੀ. ਵੱਲੋਂ 2025 'ਚ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ ਵਿਦੇਸ਼ਾਂ ਤੋਂ ਗ੍ਰੈਜੁਏਟ, ਪੋਸਟ ਗ੍ਰੈਜੁਏਟ ਆਦਿ ਡਿਗਰੀਆਂ ਹਾਸਲ ਕਰ ਕੇ ਭਾਰਤ ਆਉਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਤੇ ਸਿਲੇਬਸ ਦੀ ਨਿਰਦੇਸ਼ਾਂ ਅਨੁਸਾਰ ਜਾਂਚ ਕੀਤੀ ਜਾਵੇਗੀ, ਇਸ ਤੋਂ ਬਾਅਦ ਹੀ ਉਨ੍ਹਾਂ ਦੀ ਡਿਗਰੀ ਨੂੰ ਮਾਨਤਾ ਦਿੱਤੀ ਜਾਵੇਗੀ। ਯੂ.ਜੀ.ਸੀ.…
Read More

ਠੱਗ ਏਜੰਟਾਂ ਦਾ ਹਾਲ ; ਵਿਦੇਸ਼ ‘ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਵੇਚ’ਤੀ ਪੰਜਾਬ ਦੀ ਧੀ, ਰੂਹ ਕੰਬਾ ਦੇਵੇਗੀ ਹੱਡ-ਬੀਤੀ

ਲੋਹੀਆਂ ਖਾਸ - ਇੱਕ ਪਾਸੇ ਲਗਾਤਾਰ ਪੰਜਾਬੀ ਨੌਜਵਾਨ ਪ੍ਰਵਾਸ ਦਾ ਰੁਖ਼ ਕਰ ਰਹੇ ਹਨ, ਦੂਜੇ ਪਾਸੇ ਇਹੀ ਪ੍ਰਵਾਸ ਕਈ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਉਜਾੜਨ ਦੇ ਰਾਹ ਵੱਲ ਤੁਰਿਆ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਅਮਰੀਕੀ ਸਰਕਾਰ ਵੱਲੋਂ ਆਪਣੇ ਫੌਜੀ ਜਹਾਜ਼ਾਂ ਵਿੱਚ ਜੰਜ਼ੀਰਾਂ ਨਾਲ ਬੰਨ੍ਹ ਕੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਕੇ ਵਾਪਸ ਆਪਣੇ ਦੇਸ਼ ਭੇਜਿਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਅਰਬ ਦੇਸ਼ਾਂ ਵਿੱਚ ਲਗਾਤਾਰ ਦੇਸ਼ ਦੀਆਂ ਧੀਆਂ 'ਤੇ ਹੋ ਰਹੇ ਤਸ਼ੱਦਦ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅਰਬ ਦੇਸ਼ ਨਾਲ ਸਬੰਧਤ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਜਲੰਧਰ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੀ ਇੱਕ ਪੀੜਤਾ ਓਮਾਨ…
Read More