04
Mar
ਬਠਿੰਡਾ : ਪੰਜਾਬ ਸਰਕਾਰ ਨੇ ਮਾਲ ਅਫ਼ਸਰਾਂ ਦੀ ਹੜਤਾਲ ਨਾਲ ਨਜਿੱਠਣ ਲਈ ਵੱਡਾ ਫੈਸਲਾ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਾਨੂੰਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਹਿਸੀਲਦਾਰ ਦਫ਼ਤਰ ਵਿਚ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਾਨੂੰਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅਜ਼ਮਾਇਸ਼ੀ ਤੌਰ ’ਤੇ ਇਕ ਕਾਨੂੰਗੋ ਨੂੰ ਸਬ-ਰਜਿਸਟਰਾਰ ਦਾ ਚਾਰਜ ਦੇ ਕੇ ਬਠਿੰਡਾ ਤਹਿਸੀਲ ’ਚ ਰਜਿਸਟਰੀਆਂ ਕਰਨ ਦਾ ਅਧਿਕਾਰ ਦਿੱਤਾ ਹੈ। ਡੀ. ਸੀ. ਬਠਿੰਡਾ ਸ਼ੌਕਤ ਅਹਿਮਦ ਪਰੇ ਦਾ ਕਹਿਣਾ ਹੈ ਕਿ ਸਦਰ…