24
Apr
ਜਲੰਧਰ -ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਪੰਜਾਬ ਪੁਲਸ ਨੇ ‘ਯਾਰਾ ਇੰਡੀਆ’ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਇਥੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਚ ਇਕ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ‘ਆਈ. ਐੱਮ. ਸੇਫਟੀ ਹੀਰੋ’ ਦੀ ਸ਼ੁਰੂਆਤ ਕੀਤੀ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ. ਐੱਸ. ਰਾਏ ਨੇ ਮੁਹਿੰਮ ਦੀ ਰਸਮੀ ਤੌਰ ’ਤੇ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਖੇਤੀਬਾੜੀ ਵਾਹਨਾਂ, ਖ਼ਾਸ ਕਰਕੇ ਟਰੈਕਟਰ-ਟਰਾਲੀਆਂ ਨਾਲ ਜੁੜੇ ਸੜਕ ਹਾਦਸਿਆਂ ਦੀ ਵਧ ਰਹੀ ਗਿਣਤੀ ਨਾਲ ਸਿੱਖਿਆ, ਜਾਗਰੂਕਤਾ ਅਤੇ ਸਮੂਹਿਕ…
