28
Nov
ਨੈਸ਼ਨਲ ਟਾਈਮਜ਼ ਬਿਊਰੋ :- ਪਨਬਸ ਅਤੇ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਭਰ ਦੇ ਅੰਦਰ ਬੱਸਾਂ ਦਾ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸੰਗਰੂਰ ਵਿੱਚ ਇੱਕ ਪ੍ਰਦਰਸ਼ਨਕਾਰੀ ਨੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਪੁਲਿਸ ਕਰਮੀ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਡਿਟੇਨ ਕੀਤਾ। ਦੱਸ ਦਈਏ ਕਿ ਅੱਜ ਸਵੇਰ ਤੋਂ ਰੋਡਵੇਜ਼ ਦੇ ਕਰਮਚਾਰੀਆਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਉਹਨਾਂ ਦੇ ਹੱਥਾਂ ਵਿੱਚ ਪੈਟਰੋਲ ਦੀ ਬੋਤਲਾਂ ਫੜੀਆਂ ਹੋਈਆਂ ਸਨ।
