16
Feb
ਤਰਨਤਾਰਨ- ਤਰਨਤਾਰਨ ਤੋਂ ਖਡੂਰ ਸਾਹਿਬ ਰੋਡ ’ਤੇ ਮੌਜੂਦ ਪਿੰਡ ਕੰਗ ਵਿਖੇ ਬੀਤੀ ਰਾਤ ਇਕ ਪੈਟਰੋਲ ਪੰਪ ਨੂੰ 3 ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਂਦੇ ਹੋਏ ਕਰਮਚਾਰੀ ਕੋਲੋਂ ਹਥਿਆਰਾਂ ਦੀ ਨੋਕ ’ਤੇ 15000 ਦੀ ਰਕਮ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਪੰਪ ’ਤੇ ਮੌਜੂਦ ਡੀ. ਵੀ. ਆਰ ਨੂੰ ਵੀ ਆਪਣੇ ਨਾਲ ਲੈ ਕੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਲਾਸ਼ ਫਿਲਿੰਗ ਸਟੇਸ਼ਨ ਪਿੰਡ ਕੰਗ ਪੈਟਰੋਲ ਪੰਪ ਦੇ ਕਰਮਚਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ…