01
Jan
ਲੁਧਿਆਣਾ : ਦਰੇਸੀ ਥਾਣੇ ਦੀ ਪੁਲਸ ਨੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਿਚ ਸ਼ਾਮਲ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਦੋ ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਗੈਂਗ ਲੀਡਰ ਰਵਿੰਦਰ ਸਿੰਘ ਉਰਫ਼ ਰਾਜੂ ਵਾਸੀ ਅਟਲ ਨਗਰ, ਦਲਬੀਰ ਸਿੰਘ ਉਰਫ਼ ਗੋਲਡੀ ਵਾਸੀ ਕੁਲਦੀਪ ਨਗਰ ਅਤੇ ਗੁਰਪ੍ਰੀਤ ਸਿੰਘ ਉਰਫ਼ ਰਾਜਾ, ਵਾਸੀ ਮੁਹੱਲਾ ਮਨੀ ਸਿੰਘ ਬਸਤੀ, ਜੋਧੇਵਾਲ ਵਜੋਂ ਹੋਈ ਹੈ। ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਸੁੰਦਰ ਨਗਰ, ਗੰਦਾ ਨਾਲਾ ਪੁਲੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਘੁੰਮ ਰਹੇ ਸਨ। ਨਾਕਾਬੰਦੀ ਦੌਰਾਨ…
