22
May
ਨੈਸ਼ਨਲ ਟਾਈਮਜ਼ ਬਿਊਰੋ :- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਫ਼ੌਜੀ ਸੰਘਰਸ਼ ਨੂੰ ਖਤਮ ਕਰਨ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸਹਿਮਤੀ ਬਣੀ ਹੈ। ਇਹ ਸਹਿਮਤੀ ਦੋਹਾਂ ਦੇਸ਼ਾਂ ਦੇ ਫ਼ੌਜੀ ਅਧਿਕਾਰੀਆਂ ਵਿਚਾਲੇ ਸਿੱਧੀ ਗੱਲਬਾਤ ਮਗਰੋਂ ਬਣੀ ਨਾ ਕਿ ਕਿਸੇ ਬਾਹਰੀ ਪੱਖ ਦੀ ਵਿਚੋਲਗੀ ਨਾਲ। ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਸੀ। ਜੈਸ਼ੰਕਰ ਨੇ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਹੋਈ ਸਿੱਧੀ ਗੱਲਬਾਤ ਮਗਰੋਂ ਹੀ ਦੋਹਾਂ ਦੇਸ਼ਾਂ ਨੇ ਇਕ ਸਮਝੌਤਾ ਕੀਤਾ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਗੋਲੀਬਾਰੀ ਅਤੇ ਫ਼ੌਜੀ ਕਾਰਵਾਈ ਵਿਚ ਕਮੀ ਆਈ। ਜੈਸ਼ੰਕਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਵਿੱਖ ਵਿਚ ਪਾਕਿਸਤਾਨ…