27
Jun
ਚੰਡੀਗੜ੍ਹ, 27 ਜੂਨ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਕੋਰ ਕਮੇਟੀ ਅਤੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਸ ਸੂਚੀ ਮੁਤਾਬਕ, ਸ. ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਨੂੰ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ ਹੈ। ਉਸੇ ਤਰ੍ਹਾਂ ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ ਹੈ। ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 31…