24
Jul
ਚੰਡੀਗੜ੍ਹ, 24 ਜੁਲਾਈ : ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਬਿੱਲ 'ਤੇ ਗਠਿਤ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ ਤੋਂ ਬਾਅਦ, ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਮੁੱਖ ਤੌਰ 'ਤੇ ਜਨਤਾ ਦੀ ਰਾਏ ਨੂੰ ਸ਼ਾਮਲ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ ਗਈ। ਇੰਦਰਬੀਰ ਨਿੱਝਰ ਨੇ ਕਿਹਾ, "ਕਿਉਂਕਿ ਇਹ ਇੱਕ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਮੀਟਿੰਗ ਦੀ ਪੂਰੀ ਕਾਰਵਾਈ ਇਸ ਸਮੇਂ ਜਨਤਕ ਨਹੀਂ ਕੀਤੀ ਜਾ ਸਕਦੀ। ਪਰ ਜਿਵੇਂ-ਜਿਵੇਂ ਕੰਮ ਅੱਗੇ ਵਧੇਗਾ, ਮੀਡੀਆ ਅਤੇ ਜਨਤਾ ਨੂੰ ਹਰ ਰੋਜ਼ ਸੂਚਿਤ ਕੀਤਾ ਜਾਵੇਗਾ।" ਉਨ੍ਹਾਂ ਮੀਡੀਆ ਨੂੰ ਇਸ ਸੰਵੇਦਨਸ਼ੀਲ ਮੁੱਦੇ 'ਤੇ ਜ਼ਿੰਮੇਵਾਰੀ…