18
Feb
ਟਾਂਡਾ ਉੜਮੁੜ - ਪੰਜਾਬ 'ਚ ਅੱਜ ਇਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਰੜ੍ਹਾ ਵਿਖੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਇਹ ਦੋਵੇਂ ਅੱਜ ਸ਼ਾਮ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਟਾਂਡਾ ਦੇ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਰੜ੍ਹਾ ਕੋਲ ਇਨ੍ਹਾਂ ਦਾ ਮੋਟਰਸਾਈਕਲ ਇਕ ਟਰੱਕ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਔਰਤ ਗੰਭੀਰ ਜ਼ਖਮੀ ਹੋ…
