19
May
ਚੰਡੀਗੜ੍ਹ (ਨੈਸ਼ਨਲ ਟਾਈਮਜ਼): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਸਥਿਤ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਵਿਖੇ ਰਿਸ਼ੀਕੁਲਮ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਂਟਰ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਰੋਜ਼ਾਨਾ ਜੀਵਨ ’ਚ ਯੋਗ, ਆਯੁਰਵੇਦ ਅਤੇ ਪ੍ਰਾਕ੍ਰਿਤਕ ਚਿਕਿਤਸਾ ਨੂੰ ਅਪਣਾ ਕੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਜਿਨ੍ਹਾਂ ਉਦੇਸ਼ਾਂ ਨੂੰ ਲੈ ਕੇ ਸਥਾਪਿਤ ਕੀਤਾ ਗਿਆ ਸੀ, ਅੱਜ ਉਹ ਸਾਕਾਰ ਹੁੰਦੇ ਨਜ਼ਰ ਆ ਰਹੇ ਹਨ। ਇਹ ਸੈਂਟਰ ਨਾ ਸਿਰਫ਼ ਪਿੰਡਾਂ ਦੇ ਵਿਕਾਸ ਦੀ ਦਿਸ਼ਾ…
