Sambhal

ਦਰਦਨਾਕ ਹਾਦਸਾ: ਕਾਲਜ ਦੀ ਕੰਧ ਨਾਲ ਟਕਰਾਈ ਬੋਲੈਰੋ ਜੀਪ, ਲਾੜੇ ਸਮੇਤ 5 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਦੇ ਜੂਨਾਵਈ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਵਿਆਹ ਦੀ ਬਾਰਾਤ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਬੋਲੈਰੋ ਜੀਪ ਸਕੂਲ ਦੀ ਕੰਧ ਨਾਲ ਟਕਰਾ ਗਈ, ਜਿਸ ਕਾਰਨ ਲਾੜੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਹੋਰ ਜ਼ਖਮੀ ਹੋ ਗਏ। ਇੱਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਖਣੀ ਖੇਤਰ ਦੀ ਵਧੀਕ ਪੁਲਸ ਸੁਪਰਡੈਂਟ (ਏਐਸਪੀ) ਅਨੁਕ੍ਰਿਤੀ ਸ਼ਰਮਾ ਨੇ ਦੱਸਿਆ ਕਿ ਜੂਨਾਵਈ ਵਿੱਚ ਇੱਕ ਨਵੀਂ ਬੋਲੈਰੋ ਤੇਜ਼ ਰਫ਼ਤਾਰ ਨਾਲ ਆਈ ਤੇ ਜਨਤਾ ਇੰਟਰ ਕਾਲਜ ਦੀ ਕੰਧ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਬੋਲੈਰੋ ਵਿੱਚ ਵਿਆਹ ਦੀ ਬਰਾਤ ਜਾ ਰਹੀ ਸੀ ਜਿਸ ਵਿੱਚ ਲਾੜਾ ਵੀ ਸਵਾਰ ਸੀ।…
Read More