19
Sep
ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸਿੱਖ ਕੈਦੀ ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦੇ ਪਰਿਵਾਰ ਵੱਲੋਂ ਜੇਲ੍ਹ ਤੇ ਪੁਲਿਸ (Punjab Police) ਅਧਿਕਾਰੀਆਂ ਵਿਰੁੱਧ ਉਸ ਉੱਤੇ ਤਸ਼ੱਦਦ ਦੇ ਲਗਾਏ ਇਲਜ਼ਾਮਾਂ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਨੂੰ ਪਟਿਆਲਾ ਜ਼ਿਲ੍ਹਾ ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਹੁਣ ਤੱਕ ਜੇਲ੍ਹ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੰਦੀਪ ਸਿੰਘ ਦੀ ਮੈਡੀਕਲ ਜਾਂਚ ਨਹੀਂ ਕਰਵਾਈ ਗਈ ਹੈ, ਜਦਕਿ ਅਦਾਲਤ ਨੇ ਇਸ ਜਾਂਚ ਉਪਰੰਤ 17 ਸਤੰਬਰ ਸਵੇਰੇ 10 ਵਜੇ…
