28
Mar
ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਰਿਹਾਈ ਸਬੰਧੀ ਜਾਣਕਾਰੀ ਉਨ੍ਹਾਂ ਵਲੋਂ ਸ਼ੇਅਰ ਕੀਤੀ ਇੱਕ ਵੀਡੀਓ ਤੋਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਹ ਰਿਹਾਈ ਤੋਂ ਬਾਅਦ ਹੁਣ ਬਹਾਦਰਗੜ੍ਹ ਜਾ ਰਹੇ ਹਨ, ਜਿੱਥੇ ਉਨ੍ਹਾਂ ਦੀ ਗੱਡੀ ਖੜ੍ਹੀ ਹੈ ਅਤੇ ਉਥੇ ਪਹੁੰਚ ਕੇ ਹੀ ਅਗਲਾ ਪ੍ਰੋਗਰਾਮ ਦੇਖਣਗੇ।