10
Jul
ਨੈਸ਼ਨਲ ਟਾਈਮਜ਼ ਬਿਊਰੋ :- ਸਾਲ 2025 ਦੀ ਕਾਂਵੜ ਯਾਤਰਾ ਦੇ ਮੱਦੇਨਜ਼ਰ ਉੱਤਰਾਖੰਡ ਸੂਬੇ ਤੋਂ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਹਰਿਦੁਆਰ ਜ਼ਿਲ੍ਹੇ 'ਚ 14 ਜੁਲਾਈ ਤੋਂ 23 ਜੁਲਾਈ ਤੱਕ ਲਈ ਸਾਰੇ ਸਕੂਲਾਂ-ਕਾਲਜਾਂ 'ਚ 10 ਦਿਨਾਂ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਿਦੁਆਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਮਯੂਰ ਦਿਕਸ਼ਿਤ ਨੇ ਇਹ ਹੁਕਮ ਜਾਰੀ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕਾਂਵੜ ਯਾਤਰਾ ਕਾਰਨ ਸੜਕਾਂ 'ਤੇ ਭਾਰੀ ਆਵਾਜਾਈ ਦੇ ਮੱਦੇਨਜ਼ਰ ਸਕੂਲਾਂ ਨੂੰ 10 ਦਿਨਾਂ ਲਈ ਬੰਦ ਕਰਨ ਦੇ ਆਦੇਸ਼ ਹਨ। ਸੜਕ 'ਤੇ ਟ੍ਰੈਫਿਕ ਦੇ ਕਾਰਨ ਸਕੂਲ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਵੇ, ਇਸ ਕਾਰਨ ਪ੍ਰਸ਼ਾਸਨ…