10
Oct
ਨੈਸ਼ਨਲ ਟਾਈਮਜ਼ ਬਿਊਰੋ :- ਫਰੀਦਕੋਟ ਤੋਂ ਥੋੜੀ ਦੂਰ ਸਰਕਾਰੀ ਮਿਡਲ ਸਕੂਲ ਜੰਡਵਾਲਾ ਸੰਧੂਆਂ ਵਿਖੇ ਸਕੂਲ ਵਿਚ ਬੱਚਿਆਂ ਨੂੰ ਪੜ੍ਹਾ ਰਹੇ ਇਕ ਅਧਿਆਪਕ 'ਤੇ ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ। ਚੰਗੀ ਗੱਲ ਇਹ ਰਹੀ ਕਿ ਇਸ ਵਾਰਦਾਤ ਵਿਚ ਸਕੂਲ ਵਿਚ ਮੌਜੂਦ ਕਿਸੇ ਬੱਚੇ ਦਾ ਨੁਕਸਾਨ ਨਹੀਂ ਹੋਇਆ। ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਕੂਲ ਵਿਚ ਸਾਇੰਸ ਟੀਚਰ ਮਨਦੀਪ ਸਿੰਘ ਬੱਤਰਾ ਹਾਜ਼ਰ ਸੀ। ਇੰਨੇ ਨੂੰ ਇਕ ਮਰਦ ਅਤੇ ਇਕ ਔਰਤ ਆਏ ਤੇ ਉਨ੍ਹਾਂ ਨੇ ਮਨਦੀਪ ਸਿੰਘ ਦੇ ਪੈਰਾਂ ਵੱਲ ਦੋ ਫਾਇਰ ਕੀਤੇ ਪਰ ਬੱਤਰਾ ਦਾ ਬਚਾਅ ਹੋ ਗਿਆ।…
