17
Oct
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਿਆਂ ਨੂੰ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰੇਗੀ। ਸੀਬੀਆਈ () ਨੇ ਵੀਰਵਾਰ ਦੁਪਹਿਰ ਨੂੰ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਹਰਚਰਨ ਸਿੰਘ ਭੁੱਲਰ ਕੋਲੋਂ ਹੁਣ ਤੱਕ ਕੀ ਕੁੱਝ ਬਰਾਮਦ ਹੋਇਆ ? ਦੱਸ ਦਈਏ ਕਿ ਪੰਜਾਬ ਦੇ ਡੀਆਈਜੀ ਨੂੰ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀਬੀਆਈ ਦੀ ਲਗਭਗ 52 ਲੋਕਾਂ ਦੀ ਟੀਮ ਨੇ ਬੀਤੇ ਦਿਨ ਟਰੈਪ ਲਗਾ ਕੇ ਰਿਸ਼ਵਤ ਮਾਮਲੇ 'ਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਡੀਆਈਜੀ ਦੇ ਮੋਹਾਲੀ ਦਫਤਰ…
