Security alert

ਸੁਰੱਖਿਆ ਦੇ ਮੱਦੇਨਜ਼ਰ ਫਾਜ਼ਿਲਕਾ ‘ਚ ਸਖ਼ਤ ਪਾਬੰਦੀਆਂ ਲਗਾਈਆਂ, 31 ਅਗਸਤ ਤੱਕ ਹੁਕਮ ਰਹਿਣਗੇ ਜਾਰੀ

ਸੁਰੱਖਿਆ ਦੇ ਮੱਦੇਨਜ਼ਰ ਫਾਜ਼ਿਲਕਾ ‘ਚ ਸਖ਼ਤ ਪਾਬੰਦੀਆਂ ਲਗਾਈਆਂ, 31 ਅਗਸਤ ਤੱਕ ਹੁਕਮ ਰਹਿਣਗੇ ਜਾਰੀ

ਫਾਜ਼ਿਲਕਾ, 1 ਜੁਲਾਈ : ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਜਨਤਕ ਹਿੱਤ ਨੂੰ ਸਭ ਤੋਂ ਉੱਪਰ ਮੰਨਦੇ ਹੋਏ ਕਈ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀਆਂ 31 ਅਗਸਤ, 2025 ਤੱਕ ਲਾਗੂ ਰਹਿਣਗੀਆਂ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਪ੍ਰਸ਼ਾਸਨ ਨੇ 50 ਮਾਈਕਰੋਨ ਤੋਂ ਘੱਟ ਮੋਟਾਈ, 8×13 ਆਕਾਰ ਤੋਂ ਛੋਟੇ ਅਤੇ ਨਿਰਧਾਰਤ ਰੰਗ ਤੋਂ ਬਿਨਾਂ ਪਲਾਸਟਿਕ ਬੈਗਾਂ ਦੇ ਨਿਰਮਾਣ, ਵਿਕਰੀ ਅਤੇ ਵਰਤੋਂ 'ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਫੈਸਲਾ ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ…
Read More

ਹਰਿਆਣਾ ਸਕੱਤਰੇਤ ਤੇ CM ਹਾਊਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ : ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਹਰਿਆਣਾ ਸਿਵਲ ਸਕੱਤਰੇਤ ਦੀ ਨੌਂ ਮੰਜ਼ਿਲਾ ਇਮਾਰਤ ਅਤੇ ਮੁੱਖ ਮੰਤਰੀ ਹਾਊਸ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਹਫ਼ੜਾ-ਦਫ਼ੜੀ ਮੱਚ ਗਈ। ਸ਼ੁੱਕਰਵਾਰ ਦੁਪਹਿਰ ਨੂੰ ਬੰਬ ਦੀ ਇਕ ਈ-ਮੇਲ ਮਿਲਣ ਤੋਂ ਬਾਅਦ ਹਰਿਆਣਾ ਸਿਵਲ ਸਕੱਤਰੇਤ ਅਤੇ ਸੀਐੱਮ ਹਾਊਸ ਖਾਲੀ ਕਰਵਾ ਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।  ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਅਤੇ ਪੁਲਿਸ ਕਰਮਚਾਰੀ ਇਮਾਰਤ ਦੀ ਤਲਾਸ਼ੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬੰਬ ਦੀ ਧਮਕੀ ਬਾਰੇ ਅਲਰਟ ਹਰਿਆਣਾ CID ਦੁਆਰਾ ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ…
Read More
Youtuber ਜੋਤੀ ‘ਤੇ ਨਵਾਂ ਖੁਲਾਸਾ, ਸਾਲ ‘ਚ 4 ਵਾਰ ਪਹੁੰਚੀ ਸੀ ਭਾਗਲਪੁਰ, ਵਧਾਈ ਗਈ ਇਸ ਮੰਦਰ ਦੀ ਸੁਰੱਖਿਆ

Youtuber ਜੋਤੀ ‘ਤੇ ਨਵਾਂ ਖੁਲਾਸਾ, ਸਾਲ ‘ਚ 4 ਵਾਰ ਪਹੁੰਚੀ ਸੀ ਭਾਗਲਪੁਰ, ਵਧਾਈ ਗਈ ਇਸ ਮੰਦਰ ਦੀ ਸੁਰੱਖਿਆ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਕਾਰ ਇਕ ਯੂਟਿਊਬਰ ਜੋਤੀ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਐੱਨ.ਆਈ.ਏ. ਨੇ ਬੀਤੇ ਸੋਮਵਾਰ ਨੂੰ ਹਿਰਾਸਤ 'ਚ ਲਿਆ। ਜਾਂਚ ਏਜੰਸੀਆਂ ਉਸਦੇ ਅੱਤਵਾਦੀ ਲਿੰਕ ਅਤੇ ਸ਼ੱਕੀ ਗਤੀਵਿਧੀਆਂ ਦੀ ਪੜਤਾਲ ਕਰ ਰਹੀਆਂ ਹਨ।  ਜੋਤੀ ਮਲਹੋਤਰਾ ਨਾਂ ਦੀ ਇਸ ਯੂਟਿਊਬਰ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਕਰੀਬ 1.5 ਲੱਖ ਫਾਲੋਅਰਜ਼ ਸਨ। ਫਿਲਹਾਲ ਉਸਦਾ ਸੋਸ਼ਲ ਮੀਡੀਆ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜੋਤੀ ਦਾ ਕੁਨੈਕਸ਼ਨ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਨਾਲ ਜੁੜਿਆ ਹੋਇਆ ਹੈ।  ਪੁਲਸ ਨੂੰ ਜਾਣਕਾਰੀ ਮਿਲੀ ਹੈ ਕਿ ਉਹ ਸਾਲ 2023 'ਚ ਚਾਰ ਵਾਰ ਭਾਗਲਪੁਰ ਦੇ ਸੁਲਤਾਨਗੰਜ ਸਥਿਤ ਪ੍ਰਸਿੱਧ ਅਜਗੈਬੀਨਾਥ…
Read More
ਵਕਫ ਬਿੱਲ ਖਿਲਾਫ਼ ਪ੍ਰਦਰਸ਼ਨ ਦੇ ਡਰ ਨਾਲ ਦਿੱਲੀ ਦੇ ਸੰਵੇਦਨਸ਼ੀਲ ਖੇਤਰਾਂ ‘ਚ ਸੁਰੱਖਿਆ ਵਧਾਈ

ਵਕਫ ਬਿੱਲ ਖਿਲਾਫ਼ ਪ੍ਰਦਰਸ਼ਨ ਦੇ ਡਰ ਨਾਲ ਦਿੱਲੀ ਦੇ ਸੰਵੇਦਨਸ਼ੀਲ ਖੇਤਰਾਂ ‘ਚ ਸੁਰੱਖਿਆ ਵਧਾਈ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਸ਼ਾਹੀਨ ਬਾਗ, ਜਾਮੀਆ ਨਗਰ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਕਫ ਸੋਧ ਬਿੱਲ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਸੰਸਦ ਵਿੱਚ ਇਹ ਨਵਾਂ ਬਿੱਲ ਪਾਸ ਹੋਇਆ, ਜਿਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਹਲਚਲ ਜਾਂ ਹਿੰਸਕ ਪ੍ਰਦਰਸ਼ਨ ਨੂੰ ਰੋਕਣ ਲਈ ਪੁਲੀਸ ਹਾਈ ਅਲਰਟ ’ਤੇ ਹੈ। ਇਹ ਕਾਨੂੰਨ ਮੁਲਕ ਦੀਆਂ ਵਕਫ ਸੰਪਤੀਆਂ ਦੇ ਪ੍ਰਸ਼ਾਸਨ ਵਿੱਚ ਬਦਲਾਅ ਲਿਆਉਣ ਲਈ ਲਿਆਂਦਾ ਗਿਆ ਹੈ। ਦਿੱਲੀ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਦੀ ਨਮਾਜ ਤੋਂ ਪਹਿਲਾਂ ਸਖ਼ਤ ਸੁਰੱਖਿਆ ਕੀਤੀ ਗਈ। ਖਾਸ ਕਰਕੇ ਸ਼ਾਹੀਨ ਬਾਗ, ਜਾਮੀਆ, ਓਖਲਾ, ਸੀਲਮਪੁਰ ਅਤੇ ਜਾਫਰਾਬਾਦ ਵਰਗੇ ਇਲਾਕਿਆਂ ਵਿੱਚ ਕੇਂਦਰੀ ਹਥਿਆਰਬੰਦ ਬਲਾਂ ਦੀ ਤਾਇਨਾਤੀ…
Read More