13
Aug
ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਲਗਭਗ ਪੰਜ ਮਹੀਨੇ ਪਹਿਲਾਂ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦਾ ਪਹਿਲਾ ਰਾਊਂਡ ਪੂਰਾ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਅੱਜ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਜੂਨ 2026 ਦੀ ਵੋਟਰ ਸੂਚੀ ਵਿੱਚ ਦਰਜ 20.66 ਲੱਖ ਵੋਟਰਾਂ ਦੇ ਨਾਮ ਵੱਖ-ਵੱਖ ਕਾਰਨਾਂ ਕਰਕੇ ਡਰਾਫਟ ਸੂਚੀ ਵਿੱਚ ਸ਼ਾਮਲ ਨਹੀਂ ਹੋਣਗੇ। ਇਨ੍ਹਾਂ ਵਿੱਚ ਕਰੀਬ 9.5 ਲੱਖ ਵੋਟਰ ਅਜਿਹੇ ਹਨ, ਜੋ ਪੱਕੇ ਤੌਰ ’ਤੇ ਪੰਜਾਬ ਤੋਂ ਬਾਹਰ ਚਲੇ ਗਏ ਹਨ। ਇਸ ਤੋਂ ਇਲਾਵਾ ਲਗਭਗ 5.75 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਰੀਬ 1.20 ਲੱਖ ਨਾਮ ਡੁਪਲੀਕੇਟ ਪਾਏ ਗਏ ਹਨ।…
