services

ਪੰਜਾਬ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ, ਪੜ੍ਹੋ ਕਿਉਂ ਲਿਆ ਗਿਆ ਸਖ਼ਤ ਫ਼ੈਸਲਾ

ਪੰਜਾਬ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ, ਪੜ੍ਹੋ ਕਿਉਂ ਲਿਆ ਗਿਆ ਸਖ਼ਤ ਫ਼ੈਸਲਾ

ਚੰਡੀਗੜ੍ਹ : ਸਖ਼ਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਟੇਟ ਟੈਕਸ ਕਮਿਸ਼ਨਰ ਪੰਜਾਬ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣ-ਅਧਿਕਾਰਤ ਛੁੱਟੀ 'ਤੇ ਪਾਏ ਗਏ ਵਿਭਾਗ ਦੇ ਚਾਰ ਕਰਮਚਾਰੀਆਂ ਦੇ 'ਡੀਮਡ ਅਸਤੀਫ਼ੇ' ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ ਇੱਕ ਕਲਰਕ 'ਤੇ ਲਾਗੂ ਹੁੰਦੇ ਹਨ, ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਿਤ ਦਫ਼ਤਰਾਂ 'ਚ ਦੁਬਾਰਾ ਹਾਜ਼ਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗੈਰ-ਹਾਜ਼ਰ ਰਹੇ। ਇਸ…
Read More

ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਮੁੜ ਹੋਈਆਂ ਬਹਾਲ

ਅੰਮ੍ਰਿਤਸਰ-ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁੱਕਰਵਾਰ ਗਿਆਨੀ ਗੁਰਮੁੱਖ ਸਿੰਘ ਨੂੰ ਇਹ ਸੇਵਾਵਾਂ ਬਖਸ਼ੀਆਂ ਗਈਆਂ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਕੀ ਜਥੇਦਾਰਾਂ ਵੱਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਪੂਰਾ ਕਰਨ ਉਪਰੰਤ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੂੰ ਇਹ ਸੇਵਾਵਾਂ ਮੁੜ ਤੋਂ ਦਿੱਤੀਆਂ ਗਈਆਂ ਹਨ।  ਇਸੇ ਦਿਨ ਹੀ…
Read More
ਪੰਜਾਬੀਆਂ ਲਈ ਅਹਿਮ ਖ਼ਬਰ: ਟਰਾਂਸਪੋਰਟ ਵਿਭਾਗ ਦੀਆਂ 29 ਕਿਸਮਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ

ਪੰਜਾਬੀਆਂ ਲਈ ਅਹਿਮ ਖ਼ਬਰ: ਟਰਾਂਸਪੋਰਟ ਵਿਭਾਗ ਦੀਆਂ 29 ਕਿਸਮਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ

ਅੰਮ੍ਰਿਤਸਰ- ਰੀਜਨਲ ਟਰਾਂਸਪੋਰਟ ਦਫ਼ਤਰ ਵਲੋਂ ਵਾਹਨਾਂ ਦੀ ਰਜਿਸਟ੍ਰੇਸ਼ਨ ਤੋਂ ਲੈ ਕੇ ਡਰਾਈਵਿੰਗ ਟੈਸਟ ਵਰਗੀਆਂ 29 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੋਂ ਭਵਿੱਖ ਵਿਚ ਸੇਵਾ ਕੇਂਦਰਾਂ ਵਿਚ ਦੇਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਤਹਿਤ ਆਮ ਲੋਕ ਸੇਵਾ ਕੇਂਦਰਾਂ ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ। ਜਾਣਕਾਰੀ ਅਨੁਸਾਰ ਇਸ ਸਬੰਧ ਵਿਚ ਸਕੱਤਰ ਆਰ. ਟੀ. ਏ. ਖੁਸ਼ਦਿਲ ਸਿੰਘ ਸੰਧੂ ਵੱਲੋਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਿਖਲਾਈ ਪਿਛਲੇ ਤਿੰਨ ਦਿਨਾਂ ਤੋਂ ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਹੈ। ਕਰਮਚਾਰੀਆਂ ਨੂੰ ਇਨ੍ਹਾਂ ਸੇਵਾਵਾਂ ਲਈ ਕਿਵੇਂ ਅਪਲਾਈ ਕਰਨਾ ਹੈ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ…
Read More