07
Jul
ਗੁਰਦਾਸਪੁਰ- ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੇ ਲੰਗਰ ਹਾਲ ਅਤੇ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਵੀ…
