27
Nov
ਗੁਰਪ੍ਰੀਤ ਸਿੰਘ :- ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਅੱਜ ਤੋਂ ਸਰਕਾਰੀ ਕੰਮਕਾਜ ਠੱਪ ਹੋਣ ਜਾ ਰਿਹਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਦਰਅਸਲ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ 26 ਨਵੰਬਰ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਤੈਅ ਕੀਤੀ ਗਈ ਸੀ। ਯੂਨੀਅਨ ਦੇ ਦਾਅਵੇ ਮੁਤਾਬਕ ਇਸ ਮੀਟਿੰਗ ਵਿੱਚ ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ। ਜਿਸ ਤੋਂ ਬਾਅਦ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਮੁਲਾਜ਼ਮ ਜਥੇਬੰਦੀਆਂ ਨੇ ਕੰਮਕਾਜ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ…
