19
Mar
ਗੁਰਪ੍ਰੀਤ ਸਿੰਘ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਗੁਰਿੰਦਰ ਸਿੰਘ ਮਥਰੇਵਾਲ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਥਰੇਵਾਲ ਨੇ ਅੱਜ ਬਤੌਰ ਸਕੱਤਰ (ਸੈਕਸ਼ਨ 85) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਆਪਣੀ ਨਿਯੁਕਤੀ ਨੂੰ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਬਖਸ਼ਿਸ਼ ਅਤੇ ਰਹਿਮਤ ਦਾ ਨਤੀਜਾ ਦੱਸਿਆ। ਆਪਣੇ ਸੰਬੋਧਨ ਵਿੱਚ ਮਥਰੇਵਾਲ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੈਕਸ਼ਨ 85 ਵਿੱਚ ਬਤੌਰ ਮੀਤ ਸਕੱਤਰ ਤੇ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ…
