16
Apr
ਸੁਲਤਾਨਪੁਰ ਲੋਧੀ-ਪਿੰਡ ਸੇਚਾਂ ਵਿਖੇ ਨਸ਼ਾ ਸਮੱਗਲਰਾਂ ਦੀ ਸ਼ਰੇਆਮ ਗੁੰਡਾਗਰਦੀ ਸਾਹਮਣੇ ਆਈ ਹੈ, ਜਿੱਥੇ ਨਸ਼ਾ ਸਮੱਗਲਰਾਂ ਵੱਲੋਂ ਪਿੰਡ ਦੇ ਗ੍ਰੰਥੀ ਨੂੰ ਕਮਰੇ ’ਚ ਬੰਧਕ ਬਣਾ ਕੇ ਕੁੱਟਮਾਰ ਕਰ ਦਿੱਤੀ ਗਈ। ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ’ਚ ਇਲਾਜ ਅਧੀਨ ਗ੍ਰੰਥੀ ਸਿੰਘ ਜੀਤ ਸਿੰਘ ਪੁੱਤਰ ਹਰਨੇਕ ਸਿੰਘ ਨਿਵਾਸੀ ਸੇਚਾਂ ਦੱਸਿਆ ਕਿ ਉਹ ਪਿਛਲੇ 13 ਸਾਲਾਂ ਤੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਪਿੰਡ ਸੇਚਾਂ ਵਿਖੇ ਗ੍ਰੰਥੀ ਦੇ ਤੌਰ ’ਤੇ ਸੇਵਾ ਨਿਭਾਅ ਰਿਹਾ ਹਾਂ। ਬੀਤੇ ਦਿਨ ਪਿੰਡ ਦੇ ਹੀ 4 ਤੋਂ 5 ਵਿਅਕਤੀ ਜੋਕਿ ਨਸ਼ੇ ਦਾ ਧੰਦਾ ਕਰਦੇ ਹਨ, ਉਹ ਹਰ ਰੋਜ਼ ਗੁਰਦੁਆਰਾ ਸਾਹਿਬ ਦੇ ਅੰਦਰ ਗੱਡੀ ਖੜ੍ਹੀ ਕਰਕੇ ਚਲੇ ਜਾਂਦੇ ਸਨ। ਉਨ੍ਹਾਂ ਨੂੰ ਮੈਂ ਕਿਹਾ…