08
Apr
ਗੁਰਪ੍ਰੀਤ ਸਿੰਘ :- ਪਿਛਲੇ 40 ਦਿਨਾਂ ਤੱਕ ਭਿਆਨਕ ਜੰਗ ਮਗਰੋਂ ਅੱਜ ਆਖ਼ਿਰਕਾਰ ਇਰਾਨ ਤੇ ਅਮਰੀਕਾ ਵਿਚਾਲੇ 14 ਦਿਨਾਂ ਦੀ ਜੰਗਬੰਦੀ ਦਾ ਐਲਾਨ ਹੋ ਗਿਆ ਹੈ, ਜਿਸ ਦੀ ਪੁਸ਼ਟੀ ਅਮਰੀਕੀ ਰਾਸ਼ਟਰਪਤੀ ਟਰੰਪ ਤੇ ਇਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ ਕੀਤੀ ਹੈ। ਦੋਹਾਂ ਆਗੂਆਂ ਨੇ ਐਲਾਨ ਕੀਤਾ ਹੈ ਕਿ ਅਗਲੇ 14 ਦਿਨਾਂ ਤੱਕ ਇਕ-ਦੂਜੇ 'ਤੇ ਕੋਈ ਹਮਲਾ ਨਹੀਂ ਕੀਤਾ ਜਾਵੇਗਾ, ਜਿਸ ਦਾ ਅਸਰ ਭਾਰਤ ਸਣੇ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਦੀਵਾਲੀ ਵਰਗਾ ਮਾਹੌਲ ਦੇਖਣ ਨੂੰ ਮਿਲਿਆ ਹੈ। ਬੁੱਧਵਾਰ ਨੂੰ ਬਾਜ਼ਾਰ ਖੁੱਲ੍ਹਦਿਆਂ ਹੀ ਭਾਰਤੀ ਬਾਜ਼ਾਰ ਨੇ ਰਿਕਾਰਡ ਤੋੜ ਵਾਪਸੀ ਕੀਤੀ ਹੈ ਤੇ…
