09
Feb
ਜਲੰਧਰ/ਚੰਡੀਗੜ੍ਹ- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ 'ਆਪ' ਸਰਕਾਰ ਅਤੇ ਦਿੱਲੀ ਦੀ ਲੀਡਰਸ਼ਿਪ ਵਿਰੁੱਧ ਤਿੱਖੇ ਤੇਵਰ ਵਿਖਾਉਂਦਿਆਂ ਵੱਡੇ ਸਿਆਸੀ ਹਮਲੇ ਕੀਤੇ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ 'ਚ ਵੱਡੇ ਪੱਧਰ 'ਤੇ ਲੁੱਟ ਹੋ ਰਹੀ ਹੈ ਅਤੇ ਇਸ ਲਈ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਜਾਵੇਗਾ। ਦਿੱਲੀ ਦੇ ਆਗੂਆਂ ਨੂੰ ਦੱਸਿਆ 'ਲੁਟੇਰੇ'ਬਾਜਵਾ ਨੇ ਆਪਣੇ ਬਿਆਨ 'ਚ ਦਿੱਲੀ ਦੀ ‘ਆਪ’ ਲੀਡਰਸ਼ਿਪ ਨੂੰ ਵੀ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿਯੇਂਦਰ ਜੈਨ ਵਰਗੇ ਦਿੱਲੀ ਦੇ ਲੁਟੇਰਿਆਂ ਦੀ ਵਾਰੀ ਆਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ…
