Shiromani Committee

ਦੁਖਦ ਘਟਨਾ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੇ ਨਹਿਰ ਦੇ ਠਾਠਾਂ ਮਾਰਦੇ ਪਾਣੀ ‘ਚ ਮਾਰੀ ਛਾਲ

ਦੁਖਦ ਘਟਨਾ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੇ ਨਹਿਰ ਦੇ ਠਾਠਾਂ ਮਾਰਦੇ ਪਾਣੀ ‘ਚ ਮਾਰੀ ਛਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਤਰਸੇਮ ਸਿੰਘ ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ। ਇਹ ਮੰਦਭਾਗੀ ਘਟਨਾ ਅੱਜ ਤੜਕਸਾਰ ਵਾਪਰੀ। ਤਰਸੇਮ ਸਿੰਘ ਨੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਛਾਲ ਮਾਰ ਦਿੱਤੀ।  ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਵਾਪਰੀ ਘਟਨਾ ਉਪਰੰਤ ਗੋਤਾਖੋਰਾਂ ਵਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਸ ਵਲੋਂ ਵੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ…
Read More