Shivraj Singh Chouhan

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਦੀਨਾਨਗਰ/ਡੇਰਾ ਬਾਬਾ ਨਾਨਕ/ਗੁਰਦਾਸਪੁਰ- ਖੇਤੀਬਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫ਼ਸਲਾਂ ਤੇ ਪਸ਼ੂ ਧੰਨ ਦਾ ਬਹੁਤ…
Read More
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੁੱਜੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੁੱਜੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਹੜ੍ਹਾਂ ਨਾਲ ਪੈਦਾ ਹੋਏ ਗੰਭੀਰ ਹਾਲਾਤ ਨੂੰ ਧਿਆਨ 'ਚ ਰੱਖਦਿਆਂ ਕੇਂਦਰ ਸਰਕਾਰ ਵੱਲੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ ’ਤੇ ਪਹੁੰਚੇ। ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਸਥਾਨਕ ਪ੍ਰਸ਼ਾਸਨ ਅਤੇ ਆਗੂਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਚੌਹਾਨ ਨੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਐਲਾਨ ਕੀਤਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਇਸ ਮਹੱਤਵਪੂਰਨ ਮੀਟਿੰਗ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ…
Read More