21
Apr
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਵਿੱਚ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਵਿਖੇ ਮਿਲਣ ਗਈ ਤਾਂ ਉਸ ਦੇ ਪੁੱਤਰ ਨੇ…
