07
Aug
ਜਲੰਧਰ–ਨਗਰ ਨਿਗਮ ਜਲੰਧਰ ਨੇ ਅੱਜ ਤੋਂ ਠੀਕ ਇਕ ਮਹੀਨਾ ਬਾਅਦ ਭਾਵ 6 ਸਤੰਬਰ ਨੂੰ ਲੱਗਣ ਜਾ ਰਹੇ ਸਿੱਧ ਬਾਬਾ ਸੋਢਲ ਮੇਲੇ ਨੂੰ ਪਲਾਸਟਿਕ ਫ੍ਰੀ ਕਰਨ ਦੀ ਮੁਹਿੰਮ ਛੇੜ ਦਿੱਤੀ ਹੈ। ਇਸ ਸਬੰਧੀ ਲੋਕਾਂ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਮੁਨਾਦੀ ਦੀ ਪ੍ਰਕਿਰਿਆ 6 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸਬੰਧੀ ਹੁਕਮ ਮੇਅਰ ਵਿਨੀਤ ਧੀਰ ਅਤੇ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਨਿਗਮ ਦੇ ਹੈਲਥ ਅਫ਼ਸਰ ਡਾ. ਸ਼੍ਰੀਕ੍ਰਿਸ਼ਨ ਆਪਣੀ ਟੀਮ ਨਾਲ ਵੀਰਵਾਰ ਨੂੰ ਮੇਲਾ ਖੇਤਰ ਦਾ ਦੌਰਾ ਕਰਨਗੇ। ਦੁਕਾਨਦਾਰਾਂ ਨੂੰ ਦਿੱਤੇ ਜਾਣਗੇ ਇਹ ਨਿਰਦੇਸ਼-ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਪਲਾਸਟਿਕ ਕੈਰੀਬੈਗ ਵਰਤੋਂ ਵਿਚ ਨਾ…