30
Apr
ਸੁਲਤਾਨਪੁਰ ਲੋਧੀ - ਸੁਲਤਾਨਪੁਰ ਲੋਧੀ ਦੇ ਪਿੰਡ ਚੂਹੜਪੁਰ ਵਿਚ ਦੋ ਧੜਿਆਂ ਵਿਚ ਹੋਏ ਮਾਮੂਲੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਇਕ ਧੜੇ ਵੱਲੋਂ ਦੂਜੇ ਧੜੇ 'ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਘਟਨਾ ਵਿਚ 1 ਵਿਅਕਤੀ ਅਤੇ ਦੋ ਔਰਤਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਇਲਾਜ ਅਧੀਨ ਮਲਕੀਤ ਸਿੰਘ ਪੁੱਤਰ ਸਾਧੂ ਸਿੰਘ ਚੂਹੜਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਏ. ਸੀ. ਲਗਾ ਰਹੇ ਸਨ ਤਾਂ ਸਾਡੇ ਵਾਲੇ ਪਾਸੇ ਝਰੀ ਮਾਰ ਰਹੇ ਸਨ, ਜਿਸ ਤੋਂ ਬਾਅਦ ਅਸੀਂ ਇਸ ਦੀ ਸ਼ਿਕਾਇਤ ਥਾਣਾ ਕਬੀਰਪੁਰ ਪੁਲਸ ਨੂੰ ਦਿੱਤੀ ਸੀ ਅਤੇ ਆਪਣੀ ਸੁਰੱਖਿਆ ਲਈ…