06
Sep
ਜਲੰਧਰ - ਜਲੰਧਰ ਜ਼ਿਲ੍ਹੇ ਵਿਚ ਅੱਜ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਬਾਬਾ ਸੋਢਲ ਜੀ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੁਲਸ ਪ੍ਰਸ਼ਾਸਨ ਵੱਲੋਂ ਵੀ ਬਾਬਾ ਸੋਢਲ ਜੀ ਦੇ ਮੇਲੇ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਨੂੰ ਗੁਰੂਆਂ-ਪੀਰਾਂ ਦੀ ਧਰਤੀ ਅਤੇ ਮੇਲਿਆਂ ਦਾ ਸੂਬਾ ਕਿਹਾ ਜਾਂਦਾ ਹੈ, ਜਿਨ੍ਹਾਂ 'ਚ ਜਲੰਧਰ 'ਚ ਲੱਗਣ ਵਾਲਾ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਆਪਣਾ ਵਿਸ਼ੇਸ਼ ਸਥਾਨ ਰੱਖਦਾ ਹੈ। ਭਾਦੋਂ ਮਹੀਨੇ ਦੀ ਅਨੰਤ ਚੌਦਸ ਨੂੰ ਹਰ ਸਾਲ ਇਸ ਮੇਲੇ ਦਾ ਆਯੋਜਨ ਸੋਢਲ ਮੰਦਿਰ ਦੇ ਨੇੜੇ-ਤੇੜੇ ਹੁੰਦਾ ਹੈ। ਇਥੇ ਦੱਸਣਯੋਗ ਹੈ ਕਿ ਬਾਬਾ…
