03
Mar
ਤਹਿਰਾਨ: ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ 'ਤੇ ਕੀਤੇ ਗਏ ਹਮਲਿਆਂ ਕਾਰਨ ਖੇਤਰ ਵਿੱਚ ਹਾਲਾਤ ਬੇਹੱਦ ਗੰਭੀਰ ਹੋ ਗਏ ਹਨ। ਮੀਡੀਆ ਰਿਪੋਰਟਾ ਮੁਤਾਬਕ ਤਹਿਰਾਨ ਵਿੱਚ ਸਥਿਤ ਗੁਰਦੁਆਰਾ ਭਾਈ ਗੰਗਾ ਸਿੰਘ ਸਭਾ ਨੇੜੇ ਹੋਈ ਬੰਬਾਰੀ ਤੋਂ ਬਾਅਦ ਉੱਥੇ ਮੌਜੂਦ ਲਗਭਗ 90 ਸਿੱਖਾਂ ਨਾਲ ਸੰਪਰਕ ਟੁੱਟ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਸਿੱਖ ਪਰਿਵਾਰ ਕਿਸੇ ਸੁਰੱਖਿਅਤ ਟਿਕਾਣੇ ਵੱਲ ਚਲੇ ਗਏ ਹਨ, ਪਰ ਉਨ੍ਹਾਂ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਮਿਲ ਰਹੀ। ਮੀਡੀਆ ਰਿਪੋਰਟਾਂ ਰਾਹੀਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਈਰਾਨ ਦੇ ਸਿੱਖ ਕਾਰੋਬਾਰੀ ਅਮਰਦੀਪ ਸਿੰਘ ਆਨੰਦ ਅਨੁਸਾਰ, ਜੰਗ ਦੇ ਪਹਿਲੇ ਦਿਨ ਭਾਈਚਾਰੇ ਦੇ ਮੈਂਬਰਾਂ ਨਾਲ ਸੰਪਰਕ ਹੋਇਆ ਸੀ, ਪਰ ਉਸ ਤੋਂ ਬਾਅਦ…
