01
Jul
ਲੁਧਿਆਣਾ (ਨੈਸ਼ਨਲ ਟਾਈਮਜ਼): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ 'ਸਰਦਾਰ ਜੀ 3' ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਹੈ। ਬੈਂਸ ਨੇ ਦਿਲਜੀਤ ਦਾ ਵਿਰੋਧ ਕਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿੱਚ ਲਤਾੜਦਿਆਂ ਕਿਹਾ ਕਿ ਅਜਿਹਾ ਕਰਨਾ ਪੂਰੀ ਤਰ੍ਹਾਂ ਮੂਰਖਤਾ ਹੈ। ਸਿਮਰਜੀਤ ਸਿੰਘ ਬੈਂਸ ਨੇ ਆਪਣੇ ਬਿਆਨ ਵਿੱਚ ਕਿਹਾ, "ਪੰਜਾਬ, ਪੰਜਾਬੀਅਤ ਅਤੇ ਭਾਰਤ ਦੇਸ਼ ਦੇ ਨਾਲ-ਨਾਲ ਸਿੱਖ ਕੌਮ ਦਾ ਸਾਰੀ ਦੁਨੀਆਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਦਿਲਜੀਤ ਦੋਸਾਂਝ ਦਾ ਵਿਰੋਧ ਕਰਨਾ ਮੂਰਖਤਾ ਹੈ। ਮੈਨੂੰ ਫ਼ਖ਼ਰ ਹੈ ਕਿ ਦਿਲਜੀਤ ਸਾਡੇ ਆਤਮ ਨਗਰ ਹਲਕੇ ਦਾ ਵਸਨੀਕ…